ਮਾਂ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਨੂੰ ਪੁਲਸ ਨੇ ਦਿੱਤਾ ਇਹ ਤੋਹਫਾ

12/27/2017 9:20:18 PM

ਜੰਮੂ— ਕਟੜਾ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਜੰਮੂ-ਕਸ਼ਮੀਰ ਪੁਲਸ ਨੇ ਵੱਡਾ ਤੋਹਫਾ ਦਿੱਤਾ ਹੈ। ਹੁਣ ਯਾਤਰੀ ਇਕ ਐਪ ਦੇ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਐਪ ਦਾ ਡੀ. ਜੀ. ਪੀ. ਵੈਦ ਨੇ ਉਦਘਾਟਨ ਕੀਤਾ। ਇਸ ਐਪ ਨੇ ਸ਼ਰਧਾਲੂਆਂ ਸਮੇਤ ਹੋਰ ਲੋਕ ਕਿਸੇ ਵੀ ਜਗ੍ਹਾ ਤੋਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਐੱਸ. ਐੱਸ. ਪੀ. ਤਾਹਿਰ ਸੱਜਾਦ ਭੱਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਐਂਡਰੌਇਡ ਐਪ ਦਾ ਉਦਘਾਟਨ ਡੀ. ਜੀ. ਪੀ. ਨੇ ਕੀਤਾ ਹੈ। ਇਸ ਨੂੰ ਕਟੜਾ ਪੁਲਸ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐਪ 'ਤੇ ਸ਼ਿਕਾਇਤ ਦਰਜ ਕਰਦੇ ਹੀ ਤੁਰੰਤ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਸ਼ਿਕਾਇਤ 'ਤੇ ਜਲਦ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇਸ ਐਪ ਨੂੰ ਲਾਂਚ ਕੀਤਾ ਗਿਆ ਹੈ।