ਮੱਧ ਪ੍ਰਦੇਸ਼ ’ਚ ਨਾਬਾਲਗਾ ਨੂੰ ਅਗਵਾ ਕਰ ਕੇ ਗੈਂਗ ਰੇਪ, ਉੱਚਾਈ ਤੋਂ ਸੁੱਟਿਆ

Saturday, Feb 03, 2024 - 11:53 AM (IST)

ਮੱਧ ਪ੍ਰਦੇਸ਼ ’ਚ ਨਾਬਾਲਗਾ ਨੂੰ ਅਗਵਾ ਕਰ ਕੇ ਗੈਂਗ ਰੇਪ, ਉੱਚਾਈ ਤੋਂ ਸੁੱਟਿਆ

ਗਵਾਲੀਅਰ–ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ 15 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ 2 ਨੌਜਵਾਨਾਂ ਨੇ ਉਸ ਨਾਲ ਗੈਂਗ ਰੇਪ ਕੀਤਾ ਅਤੇ ਰੌਲਾ ਪਾਉਣ ’ਤੇ ਉਸ ਨੂੰ ਉੱਚਾਈ ਤੋਂ ਧੱਕਾ ਦੇ ਦਿੱਤਾ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੜਕੀ ਗੰਭੀਰ ਜ਼ਖਮੀ ਹੋ ਗਈ ਹੈ। ਵਧੀਕ ਪੁਲਸ ਸੁਪਰਡੈਂਟ ਨਿਰੰਜਨ ਸ਼ਰਮਾ ਨੇ ਦੱਸਿਆ ਕਿ ਘਟਨਾ 29 ਜਨਵਰੀ ਨੂੰ ਜ਼ਿਲੇ ਦੇ ਡਬਰਾ ਕਸਬੇ ’ਚ ਹੋਈ।
ਲੜਕੀ ਪੜਣ ਲਈ ਕੋਚਿੰਗ ਜਾ ਰਹੀ ਸੀ, ਉਦੋਂ 2 ਨੌਜਵਾਨਾਂ ਨੇ ਉਸ ਨੂੰ ਮੋਟਰਸਾਈਕਲ ’ਤੇ ਜ਼ਬਰਦਸਤੀ ਬਿਠਾ ਲਿਆ ਅਤੇ ਬਾਅਦ ’ਚ ਉਸ ਨਾਲ ਜਬਰ-ਜ਼ਨਾਹ ਕੀਤਾ। ਲੜਕੀ ਨੇ ਵੀਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਸੈਕਸ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਕਾਨੂੰਨ ਅਤੇ ਭਾਰਤੀ ਕਾਨੂੰਨ ਦੀ ਧਾਰਾ 376 ਡੀ ਦੇ ਤਹਿਤ ਸ਼ਿਕਾਇਤ ਦਰਜ ਕੀਤੀ ਗਈ। ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


author

Aarti dhillon

Content Editor

Related News