100 ਯਾਤਰੀਆਂ ਨਾਲ ਭਰੀ ਬੱਸ ਖੱਡ ''ਚ ਡਿੱਗੀ, 3 ਦੀ ਮੌਤ, 70 ਜ਼ਖਮੀ

Thursday, Dec 17, 2020 - 11:12 AM (IST)

100 ਯਾਤਰੀਆਂ ਨਾਲ ਭਰੀ ਬੱਸ ਖੱਡ ''ਚ ਡਿੱਗੀ, 3 ਦੀ ਮੌਤ, 70 ਜ਼ਖਮੀ

ਝਾਬੁਆ- ਮੱਧ ਪ੍ਰਦੇਸ਼ ਦੇ ਝਾਬੁਆ ਜ਼ਿਲ੍ਹੇ ਦੇ ਕਾਲੀਦੇਵੀ ਥਾਣਾ 'ਚ ਇਕ ਬੱਸ ਪੁਲ 'ਤੇ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 2 ਜਨਾਨੀਆਂ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 70 ਯਾਤਰੀ ਜ਼ਖਮੀ ਹੋ ਗਏ। ਇਨ੍ਹਾਂ 'ਚੋਂ 34 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਗੁਜਰਾਤ ਜਾ ਰਹੀ ਇਕ ਲਗਜ਼ਰੀ ਬੱਸ ਬੁੱਧਵਾਰ ਰਾਤ ਕਾਲੀਦੇਵੀ ਕਸਬੇ ਤੋਂ 5 ਕਿਲੋਮੀਟਰ ਦੂਰ ਮਾਛਲੀਆ ਘਾਟ 'ਚ ਖਾਖਰਾ ਦੀ ਪੁਲ ਨੇੜੇ ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ

ਹਾਦਸੇ 'ਚ 2 ਜਨਾਨੀਆਂ ਅਤੇ ਇਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ 70 ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚ 34 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਬੱਸ 'ਚ ਲਗਭਗ 100 ਯਾਤਰੀ ਸਵਾਰ ਸਨ। ਪੁਲਸ ਦੀ ਸ਼ੁਰੂਆਤੀ ਜਾਂਚ 'ਚ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ :ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ

ਨੋਟ : ਇਕ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News