ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਦਾ ਗੋਲੀ ਮਾਰ ਕੇ ਕਤਲ
Tuesday, Mar 05, 2024 - 12:50 PM (IST)
ਛਤਰਪੁਰ- ਮੱਧ ਪ੍ਰਦੇਸ਼ ਦੇ ਛਤਰਪੁਰ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਛਤਰਪੁਰ ਵਿਚ ਬਹੁਜਨ ਸਮਾਜਵਾਦੀ ਪਾਰਟੀ (BSP) ਦੇ ਆਗੂ ਮਹਿੰਦਰ ਗੁਪਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਲੱਗਣ ਮਗਰੋਂ ਗੁਪਤਾ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਵਿਚ ਪੁਲਸ ਜੁੱਟੀ ਹੋਈ ਹੈ। ਦੱਸ ਦੇਈਏ ਕਿ ਬਸਪਾ ਆਗੂ ਮਹਿੰਦਰ ਗੁਪਤਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ 2023 ਬਿਜਾਵਰ ਹਲਕੇ ਤੋਂ ਲੜੀ ਸੀ।
ਇਹ ਵੀ ਪੜ੍ਹੋ- ਸਰਕਾਰ ਵਲੋਂ ਔਰਤਾਂ ਨੂੰ ਤੋਹਫ਼ਾ, ਹਰ ਮਹੀਨੇ ਮਿਲਣਗੇ 1500 ਰੁਪਏ
ਛਤਰਪੁਰ ਦੇ SP ਅਮਿਤ ਸਾਂਘੀ ਨੇ ਕਿਹਾ ਕਿ ਸਿਵਲ ਲਾਈਨ ਥਾਣਾ ਖੇਤਰ ਛਤਰਪੁਰ ਦੇ ਸਾਗਰ ਰੋਡ 'ਤੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਲਾਸ਼ ਦੀ ਸ਼ਨਾਖ਼ਤ ਈਸ਼ਾਨਗਰ ਦੇ ਰਹਿਣ ਵਾਲੇ ਮਹਿੰਦਰ ਗੁਪਤਾ ਦੇ ਰੂਪ ਵਿਚ ਹੋਈ ਹੈ। ਪੋਸਟਮਾਰਟਮ ਲਈ ਲਾਸ਼ ਨੂੰ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ। ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਪੈਸ਼ਲ ਟੀਮ ਗਠਿਤ ਕੀਤੀ ਗਈ ਹੈ, ਜਿਸ ਵਿਚ ਐਡੀਸ਼ਨਲ ਸਮੇਤ 4 ਥਾਣਾ ਇੰਚਾਰਜ ਸ਼ਾਮਲ ਹਨ।
ਇਹ ਵੀ ਪੜ੍ਹੋ- ਇਨੈਲੋ ਆਗੂ ਰਾਠੀ ਕਤਲ ਮਾਮਲਾ; ਦੋ ਦੋਸ਼ੀ ਗੋਆ 'ਚ ਗ੍ਰਿਫ਼ਤਾਰ, UK 'ਚ ਬੈਠੇ ਗੈਂਗਸਟਰ ਨਾਲ ਜੁੜੇ ਤਾਰ
ਅਮਿਤ ਸਾਂਘੀ ਮੁਤਾਬਕ ਸਾਡੀ ਕੋਸ਼ਿਸ਼ ਹੈ ਕਿ ਅਪਰਾਧੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਪਹਿਲੀ ਨਜ਼ਰੇ ਜਾਂਚ ਤੋਂ ਪਤਾ ਲੱਗਦਾ ਹੈ ਕਿ ਪੁਰਾਣੀ ਦੁਸ਼ਮਣੀ ਹੋ ਸਕਦੀ ਹੈ, ਜੋ ਅੱਗੇ ਸਾਡੀ ਜਾਂਚ ਦਾ ਮੁੱਖ ਬਿੰਦੂ ਹੋਵੇਗੀ। ਪੁਲਸ ਨੇ ਕਿਹਾ ਕਿ ਅੱਗੇ ਦੀ ਜਾਂਚ ਚੱਲ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8