ਮੱਧ ਪ੍ਰਦੇਸ਼ : ਕਾਰ ਪਲਟਣ ਨਾਲ 4 ਲੋਕਾਂ ਦੀ ਮੌਤ
Tuesday, May 12, 2020 - 05:32 PM (IST)

ਸਿਵਨੀ- ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲੇ 'ਚ ਅੱਜ ਯਾਨੀ ਮੰਗਲਵਾਰ ਨੂੰ ਇਕ ਕਾਰ ਦੇ ਬੇਕਾਬੂ ਹੋ ਕੇ ਪਲਟਣ ਨਾਲ ਉਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ ਕੁਮਾਰ ਪ੍ਰਤੀਕ ਨੇ ਦੱਸਿਆ ਕਿ ਛਪਾਰਾ ਥਾਣਾ ਅਧੀਨ ਫੋਰਲੇਨ ਮਾਰਗ 'ਤੇ ਬੰਜਾਰੀ ਘਾਟ 'ਚ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ।
ਇਸ ਘਟਨਾ 'ਚ ਕਾਰ 'ਚ ਸਵਾਰ 5 ਲੋਕਾਂ 'ਚੋਂ 2 ਦੀ ਹਾਦਸੇ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਰੂਪ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਇਨ੍ਹਾਂ 'ਚੋਂ 2 ਵਿਅਕਤੀਆਂ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਇਕ ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਾਰ 'ਚ ਸਵਾਰ ਸਾਰੇ ਲੋਕ ਕਰਨਾਟਕ ਤੋਂ ਜਬਲਪੁਰ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਹਾਲੇ ਨਹੀਂ ਹੋਈ ਹੈ।