ਮੱਧ ਪ੍ਰਦੇਸ਼ : ਕਾਰ ਹਾਦਸੇ 'ਚ ਨੈਸ਼ਨਲ ਲੈਵਲ ਦੇ 4 ਹਾਕੀ ਖਿਡਾਰੀਆਂ ਦੀ ਮੌਤ
Monday, Oct 14, 2019 - 10:32 AM (IST)
ਹੋਸ਼ੰਗਾਬਾਦ— ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ 'ਚ ਇਕ ਦਰਦਨਾਕ ਹਾਦਸਾ ਹੋ ਗਿਆ। ਇੱਥੇ ਇਕ ਕਾਰ ਹਾਦਸੇ 'ਚ ਰਾਸ਼ਟਰੀ ਪੱਧਰ (ਨੈਸ਼ਨਲ ਲੈਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ 'ਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਕੁੱਲ 7 ਹਾਕੀ ਖਿਡਾਰੀ ਸਨ ਕਾਰ 'ਚ
ਸੂਤਰਾਂ ਅਨੁਸਾਰ ਹਾਦਸੇ ਦੇ ਸਮੇਂ ਕਾਰ 'ਚ ਸਵਾਰ ਸਾਰੇ 7 ਖਿਡਾਰੀ ਮੱਧ ਪ੍ਰਦੇਸ਼ ਹਾਕੀ ਅਕੈਡਮੀ ਨਾਲ ਸੰਬੰਧਤ ਸਨ। ਉਹ ਸਾਰੇ ਧਿਆਨਚੰਦ ਹਾਕੀ ਟੂਰਨਾਮੈਂਟ ਖੇਡਣ ਹੋਸ਼ੰਗਾਬਾਦ ਆਏ ਸਨ। ਪੁਲਸ ਨੇ ਦੱਸਿਆ ਕਿ ਇਟਾਰਸੀ ਵਲੋਂ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ 'ਚ ਚਾਰ ਖਿਡਾਰੀਆਂ ਦੀ ਮੌਤ ਹੋ ਗਈ। ਕਾਰ 'ਚ ਕੁੱਲ 7 ਖਿਡਾਰੀ ਸਵਾਰ ਸਨ। ਤਿੰਨ ਖਿਡਾਰੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜ਼ਖਮੀ ਖਿਡਾਰੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ
ਜ਼ਖਮੀ ਖਿਡਾਰੀਆਂ 'ਚ ਇਕ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੂਰਨਾਮੈਂਟ 'ਚ ਹਿੱਸਾ ਲੈਣ ਆਏ ਕੁਝ ਖਿਡਾਰੀਆਂ ਦੇ ਰੁਕਣ ਦੀ ਵਿਵਸਥਾ ਇਟਾਰਸੀ 'ਚ ਕੀਤੀ ਗਈ ਸੀ। ਇਹ ਖਿਡਾਰੀ ਉੱਥੇ ਹੀ ਜਾ ਰਹੇ ਸਨ ਕਿ ਰਸਤੇ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਹੋਸ਼ੰਗਾਬਾਦ ਡੀ.ਐੱਮ. ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।