ਮੁੱਖ ਮੰਤਰੀ ਸ਼ਿਵਰਾਜ ਨੇ ਕੋਰੋਨਾ ਨੂੰ ਦਿੱਤੀ ਮਾਤ, ਹਸਪਤਾਲ ਤੋਂ ਛੁੱਟੀ
Wednesday, Aug 05, 2020 - 11:23 PM (IST)

ਭੋਪਾਲ : ਮੱਧ ਪ੍ਰਦੇਸ਼ ਦੇ ਇੱਕ ਹਸਪਤਾਲ 'ਚ 11 ਦਿਨ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬੁੱਧਵਾਰ ਨੂੰ ਛੁੱਟੀ ਦੇ ਦਿੱਤੀ ਗਈ ਹੈ। ਠੀਕ ਹੋਣ ਤੋਂ ਬਾਅਦ ਆਪਣੇ ਘਰ ਲਈ ਰਵਾਨਾ ਹੋਣ ਤੋਂ ਪਹਿਲਾਂ ਚੌਹਾਨ ਨੇ ਹਸਪਤਾਲ 'ਚ ਸਾਰੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਬਿਮਾਰੀ ਤੋਂ ਬਚਣ ਲਈ ਸਾਵਧਾਨੀ ਰੱਖੋ।