ਮੱਧ ਪ੍ਰਦੇਸ਼ ''ਚ ਕਾਂਗਰਸ ਨੇ ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ, ਭਾਜਪਾ ਨੇ ਝੂਠੇ ਵਾਅਦੇ ਕੀਤੇ : ਰਾਹੁਲ ਗਾਂਧੀ

09/23/2020 5:22:11 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ 'ਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਸਾਬਕਾ ਕਮਲਨਾਥ ਸਰਕਾਰ ਵਲੋਂ 51 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਕਰਜ਼ ਮੁਆਫ਼ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਬੁੱਧਵਾਰਕ ਨੂੰ ਕਿਹਾ ਕਿ ਕਾਂਗਰਸ ਨੇ ਜੋ ਕਿਹਾ ਉਹ ਕੀਤਾ ਪਰ ਭਾਜਪਾ ਨੇ ਸਿਰਫ਼ ਝੂਠੇ ਵਾਅਦੇ ਕੀਤੇ। ਉਨ੍ਹਾਂ ਨੇ ਇਕ ਖ਼ਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,''ਕਾਂਗਰਸ- ਜੋ ਕਿਹਾ, ਉਹ ਕੀਤਾ। ਭਾਜਪਾ- ਸਿਰਫ਼ ਝੂਠੇ ਵਾਅਦੇ।'' 

PunjabKesariਰਾਹੁਲ ਗਾਂਧੀ ਨੇ ਜੋ ਖ਼ਬਰ ਸ਼ੇਅਰ ਕੀਤੀ, ਉਸ ਅਨੁਸਾਰ, ਮੱਧ ਪ੍ਰਦੇਸ਼ ਵਿਧਾਨ ਸਭਾ 'ਚ ਸੋਮਵਾਰ ਨੂੰ ਕਾਂਗਰਸ ਨੇਤਾ ਜੈਵਰਧਨ ਸਿੰਘ ਦੇ ਇਕ ਪ੍ਰਸ਼ਨ ਦੇ ਉੱਤਰ 'ਚ ਖੇਤੀਬਾੜੀ ਮੰਤਰੀ ਕਮਲ ਪਟੇਲ ਨੇ ਕਿਹਾ ਕਿ ਕਮਲਨਾਥ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਨੇ 51 ਜ਼ਿਲ੍ਹਿਆਂ 'ਚ 26.95 ਲੱਖ ਕਿਸਾਨਾਂ ਦਾ 11,600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ ਮੁਆਫ਼ ਕੀਤਾ ਹੈ। ਦੱਸਣਯੋਗ ਹੈ ਕਿ ਇਸੇ ਮੁੱਦੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸ਼ਿਵਰਾਜ ਸਿੰਘ ਚੌਹਾਨ ਨੇ ਖ਼ੁਦ ਹੀ, ਝੂਠ ਦੀ ਰਾਜਨੀਤੀ ਦਾ ਵਿਧਾਨ ਸਭਾ 'ਚ ਪਰਦਾਫਾਸ਼ ਕਰ ਦਿੱਤਾ ਹੈ।


DIsha

Content Editor

Related News