ਵਿਧਾਇਕ ਪ੍ਰਦਯੁਮਨ ਸਿੰਘ ਲੋਧੀ ਕਾਂਗਰਸ ਛੱਡ ਭਾਜਪਾ ''ਚ ਸ਼ਾਮਲ ਹੋਏ

07/12/2020 3:50:01 PM

ਭੋਪਾਲ- ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬਡਾਮਲਹਿਰਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਪ੍ਰਦੁਯਮਨ ਸਿੰਘ ਲੋਧੀ ਨੇ ਐਤਵਾਰ ਨੂੰ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫ਼ਾ ਦਿੱਤਾ, ਜੋ ਐਤਵਾਰ ਨੂੰ ਮਨਜ਼ੂਰ ਹੋ ਗਿਆ। ਇਸ ਤੋਂ ਬਾਅਦ ਉਹ ਐਤਵਾਰ ਨੂੰ ਭੋਪਾਲ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿਂਘ ਚੌਹਾਨ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਵਿਸ਼ਨੂੰ ਦੱਤ ਸ਼ਰਮਾ ਦੇ ਸਾਹਮਣੇ ਭਾਜਪਾ 'ਚ ਸ਼ਾਮਲ ਹੋ ਗਿਆ।

ਇਸ ਮੌਕੇ ਲੋਧੀ ਨੇ ਕਿਹਾ,''ਮੈਂ ਸ਼ਨੀਵਾਰ ਨੂੰ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਉਹ ਮਨਜ਼ੂਰ ਹੋ ਗਿਆ ਹੈ।'' ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਮੈਂ ਅੱਜ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋ ਗਿਆ ਹਾਂ। ਲੋਧੀ ਨੇ ਦੱਸਿਆ ਕਿ ਬੁੰਦੇਲਖੰਡ ਦੇ ਵਿਕਾਸ ਲਈ ਮੈਂ ਇਹ ਫੈਸਲਾ ਕੀਤਾ। ਚੌਹਾਨ ਅਤੇ ਸ਼ਰਮਾ ਨੇ ਲੋਧੀ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਹੈ।


DIsha

Content Editor

Related News