ਮੱਧ ਪ੍ਰਦੇਸ਼ ਚੋਣਾਂ : AAP ਨੇ ਪ੍ਰਦੇਸ਼ ਪ੍ਰਧਾਨ ਰਾਨੀ ਅਗਰਵਾਲ ਨੂੰ ਚੋਣ ਮੈਦਾਨ ''ਚ ਉਤਾਰਿਆ
Monday, Oct 23, 2023 - 06:27 PM (IST)
ਭੋਪਾਲ- ਆਮ ਆਦਮੀ ਪਾਰਟੀ (ਆਪ) ਨੇ ਅਗਲੇ ਮਹੀਨੇ ਹੋਣ ਵਾਲੀਆਂ ਮੱਧ ਪ੍ਰਦੇਸ਼ ਚੋਣਾਂ ਲਈ ਆਪਣੀ ਪ੍ਰਦੇਸ਼ ਪ੍ਰਧਾਨ ਅਤੇ ਸਿੰਗਰੌਲੀ ਦੀ ਮੇਅਰ ਰਾਨੀ ਅਗਰਵਾਲ ਨੂੰ ਸਿੰਗਰੌਲੀ ਸੀਟ ਤੋਂ ਉਮੀਦਵਾਰ ਬਣਾਉਣ ਦਾ ਸੋਮਵਾਰ ਨੂੰ ਐਲਾਨ ਕੀਤਾ। ਰਾਨੀ ਅਗਰਵਾਲ ਦੇ ਨਾਂ ਦੇ ਐਲਾਨ ਨਾਲ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਸ ਪਾਰਟੀ ਨੇ ਹੁਣ ਤੱਕ 70 ਉਮੀਦਵਾਰਾਂ ਦੇ ਨਾਂ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੀ 230 ਮੈਂਬਰੀ ਵਿਧਾਨ ਸਭਾ ਲਈ 17 ਨਵੰਬਰ ਨੂੰ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ- 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਵੱਜਿਆ 'ਬਿਗੁਲ', ਚੋਣ ਕਮਿਸ਼ਨ ਵਲੋਂ ਤਾਰੀਖ਼ਾਂ ਦਾ ਐਲਾਨ
ਮੱਧ ਪ੍ਰਦੇਸ਼ ਲਈ 'ਆਪ' ਦੇ ਅਧਿਕਾਰਤ ਹੈਂਡਲ 'ਤੇ ਪੋਸਟ ਕੀਤੀ ਗਈ ਇਕ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ 2023 ਲਈ ਸਿੰਗਰੌਲੀ ਵਿਧਾਨ ਸਭਾ ਤੋਂ ਰਾਨੀ ਅਗਰਵਾਲ ਨੂੰ ਉਮੀਦਵਾਰ ਐਲਾਨ ਕਰਦੀ ਹੈ। ਅਗਰਵਾਲ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਰਾਮਨਿਵਾਸ ਸ਼ਾਹ ਅਤੇ ਕਾਂਗਰਸ ਵਲੋਂ ਰੇਨੂੰ ਸ਼ਾਹ ਨਾਲ ਹੋਵੇਗਾ। ਪਿਛਲੇ ਸਾਲ ਮੱਧ ਪ੍ਰਦੇਸ਼ ਦੀਆਂ ਸਥਾਨਕ ਚੋਣਾਂ ਵਿਚ ਆਪਣੀ ਸਫ਼ਲਤਾ ਤੋਂ ਉਤਸ਼ਾਹਿਤ 'ਆਪ' ਨੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ 230 ਸੀਟਾਂ 'ਤੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਪਤਨੀਆਂ ਦੀ ਕੁੱਟਮਾਰ ਦਾ ਸ਼ਿਕਾਰ ਹੋ ਰਹੇ ਪਤੀ, 10 ਸਾਲਾਂ 'ਚ 4 ਗੁਣਾ ਵਧੇ ਮਾਮਲੇ
ਦੱਸ ਦੇਈਏ ਕਿ ਮੱਧ ਪ੍ਰਦੇਸ਼ 'ਚ 2018 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੂੰ ਕੋਈ ਵੀ ਜਿੱਤ ਨਹੀਂ ਮਿਲੀ ਸੀ। ਇਸ ਵਾਰ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਤੌਰ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8