ਮੱਧ ਪ੍ਰਦੇਸ਼ ''ਚ ਹੋਈ ਹਾਥੀਆਂ ਦੀ ਮੌਤ ਦੀ ਹੋਵੇ ਵਿਸਤ੍ਰਿਤ ਜਾਂਚ : ਜੈਰਾਮ ਰਮੇਸ਼

Wednesday, Oct 30, 2024 - 06:06 PM (IST)

ਮੱਧ ਪ੍ਰਦੇਸ਼ ''ਚ ਹੋਈ ਹਾਥੀਆਂ ਦੀ ਮੌਤ ਦੀ ਹੋਵੇ ਵਿਸਤ੍ਰਿਤ ਜਾਂਚ : ਜੈਰਾਮ ਰਮੇਸ਼

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਾਤਾਵਰਣ ਮੰਤਰੀ ਜੈਰਾਮ ਰਮੇਸ਼ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਦੇ ਬਾਂਧਵਗੜ੍ਹ ਟਾਈਗਰ ਰਿਜ਼ਰਵ (ਬੀਟੀਆਰ) 'ਚ 7 ਹਾਥੀਆਂ ਦੀ ਮੌਤ ਨੂੰ ਲੈ ਕੇ ਬੁੱਧਵਾਰ ਨੂੰ ਕਿਹਾ ਕਿ ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਅੱਗੇ ਇਸ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮੱਧ ਪ੍ਰਦੇਸ਼ 'ਚ ਉਮਰੀਆ ਜ਼ਿਲ੍ਹੇ 'ਚ ਬਾਂਧਵਗੜ੍ਹ ਟਾਈਗਰ ਰਿਜ਼ਰਵ (ਬੀਟੀਆਰ) 'ਚ ਤਿੰਨ ਹੋਰ ਹਾਥੀਆਂ ਦੀ ਮੌਤ ਹੋ ਗਈ ਅਤੇ ਤਿੰਨ ਹਾਥੀਆਂ ਦੀ ਹਾਲਤ ਗੰਭੀਰ ਹੈ। ਹੁਣ ਤੱਕ ਇੱਥੇ 7 ਹਾਥੀਆਂ ਦੀ ਮੌਤ ਹੋ ਚੁੱਕੀ ਹੈ। 

ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਬਾਂਧਵਗੜ੍ਹ ਟਾਈਗਰ ਰਿਜ਼ਰਵ ਤੋਂ ਖ਼ਬਰ ਹੈ ਕਿ 7 ਹਾਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ 2 ਜਾਂ ਤਿੰਨ ਦੀ ਹਾਲਤ ਗੰਭੀਰ ਹੈ। ਇਹ ਪੂਰੀ ਤਰ੍ਹਾਂ ਹੈਰਾਨ ਕਰਨ ਵਾਲੀ ਗੱਲ ਹੈ।'' ਉਨ੍ਹਾਂ ਨੇ ਵਾਤਾਵਰਣ ਮੰਤਰੀ ਭੂਪਿੰਦਰ ਯਾਦਵ ਨੂੰ ਟੈਗ ਕਰਦੇ ਹੋਏ ਕਿਹਾ,''ਇਸ ਨਾਲ ਹਾਥੀਆਂ ਦੀ ਆਬਾਦੀ ਦਾ ਕਰੀਬ 10 ਫੀਸਦੀ ਹਿੱਸਾ ਇਕ ਹੀ ਵਾਰ 'ਚ ਖ਼ਤਮ ਹੋ ਜਾਵੇਗਾ। ਇਸ ਦੀ ਤੁਰੰਤ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਰੂਰੀ ਉਪਾਅ ਕੀਤੇ ਜਾਣੇ ਚਾਹੀਦੇ ਹਨ।'' ਮੱਧ ਪ੍ਰਦੇਸ਼ ਦੇ ਜੰਗਲਾਤ ਮੰਤਰੀ ਰਾਮਨਿਵਾਸ ਰਾਵਤ ਨੇ ਹਾਥੀਆਂ ਦੀ ਮੌਤ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਤੋਂ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਕਰਨ ਲਈ ਕਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News