ਭਾਜਪਾ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ CM ਕੈਲਾਸ਼ ਜੋਸ਼ੀ ਦਾ ਦਿਹਾਂਤ

11/24/2019 1:12:19 PM

ਭੋਪਾਲ—ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਕੈਲਾਸ਼ ਜੋਸ਼ੀ ਦਾ ਅੱਜ ਦਿਹਾਂਤ ਹੋ ਗਿਆ। ਭਾਜਪਾ ਦੇ ਸੀਨੀਅਰ ਨੇਤਾ ਸ਼੍ਰੀ ਜੋਸ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦਾ ਇਲਾਜ ਭੋਪਾਲ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਚੱਲ ਰਿਹਾ ਸੀ, ਜਿੱਥੇ ਅੱਜ 11.25 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 91 ਸਾਲ ਸੀ। ਦੱਸਣਯੋਗ ਹੈ ਕਿ 1977 'ਚ ਉਹ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਸੀ।

ਕੈਲਾਸ਼ ਜੋਸ਼ੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਲਿਖਿਆ, ''ਕੈਲਾਸ਼ ਜੋਸ਼ੀ ਜੀ ਇੱਕ ਅਜਿਹੇ ਨੇਤਾ ਸੀ, ਜਿਨ੍ਹਾਂ ਨੇ ਮੱਧ ਪ੍ਰਦੇਸ਼ ਦੇ ਵਿਕਾਸ 'ਚ ਇੱਕ ਮਜ਼ਬੂਤ ਯੋਗਦਾਨ ਦਿੱਤਾ। ਉਨ੍ਹਾਂ ਨੇ ਮੱਧ ਭਾਰਤ 'ਚ ਜਨਸੰਘ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ। ਉਨ੍ਹਾਂ ਨੇ ਇੱਕ ਪ੍ਰਭਾਵਸ਼ਾਲੀ ਵਿਧਾਇਕ ਦੇ ਰੂਪ 'ਚ ਆਪਣੀ ਪਹਿਚਾਣ ਬਣਾਈ ਸੀ। ''

Iqbalkaur

This news is Content Editor Iqbalkaur