ਮੱਧ ਪ੍ਰਦੇਸ਼ : ਹਰਦਾ ਦੇ ਸਕੂਲ ਦਾ ਸ਼ਲਾਘਾਯੋਗ ਕਦਮ, ਪੂਰੇ ਸਾਲ ਲਈ ਮੁਆਫ ਕੀਤੀ ਬੱਚਿਆਂ ਦੀ ਫੀਸ

07/22/2020 10:07:46 PM

ਹਰਦਾ- ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿਚ ਇਕ ਨਿੱਜੀ ਸਕੂਲ ਨੇ ਕੋਰੋਨਾ ਵਾਇਰਸ ਕਾਰਨ ਮਚੀ ਤਬਾਹੀ ਦੇ ਮੱਦੇਨਜ਼ਰ ਇਸ ਸਾਲ ਦੇ ਸੈਸ਼ਨ ਲਈ ਵਿਦਿਆਰਥੀਆਂ ਦੀ ਸਕੂਲ ਫੀਸ ਮੁਆਫ ਕਰਨ ਦਾ ਫੈਸਲਾ ਲਿਆ ਹੈ। 

ਹਰਦਾ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਸਥਿਤ ਐਕਸਲ ਹਾਈਟਸ ਸਕੂਲ ਦੇ ਡਾਇਰੈਕਟਰ ਸੰਕਲਪ ਜੈਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਐਕਸਲ ਹਾਈਟਸ ਸਕੂਲ ਮੈਨੇਜਮੈਂਟ ਕਮੇਟੀ ਨੇ ਇਸ ਸਾਲ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਤੋਂ ਆਪਣੀ ਫੀਸ ਨਾ ਲੈਣ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤਾਂ ਕਿ ਕਿਸੇ ਵੀ ਕਾਰਨ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਇਸ ਕਦਮ ਨੂੰ ਸ਼ਲਾਘਾਯੋਗ ਮੰਨਿਆ ਜਾ ਰਿਹਾ ਹੈ ਕਿਉਂਕਿ ਬਹੁਤੇ ਲੋਕਾਂ ਨੂੰ ਕੋਰੋਨਾ ਵਾਇਰਸ ਕਾਰਨ ਆਰਥਿਕ ਪੱਖੋਂ ਭਾਰੀ ਸੱਟ ਲੱਗੀ ਹੈ, ਜਿਸ ਕਾਰਨ ਉਹ ਰੋਟੀ ਯੋਗ ਗੁਜ਼ਾਰਾ ਹੀ ਕਰ ਰਹੇ ਹਨ ਤੇ ਅਜਿਹੇ ਵਿਚ ਬੱਚਿਆਂ ਦੀ ਸਕੂਲ ਫੀਸ ਦੇਣਾ ਉਨ੍ਹਾਂ ਲਈ ਵੱਡਾ ਬੋਝ ਬਣ ਗਿਆ ਹੈ। 

Sanjeev

This news is Content Editor Sanjeev