ਚੋਣ ਡਿਊਟੀ ਲਈ ਪਹੁੰਚ ਮੱਧ ਪ੍ਰਦੇਸ਼ ਪੁਲਸ ਦੇ ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ
Friday, Apr 26, 2024 - 01:58 PM (IST)
ਗਰਿਆਬੰਦ (ਭਾਸ਼ਾ)- ਛੱਤੀਸਗੜ੍ਹ ਦੇ ਗਰਿਆਬੰਦ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ਲਈ ਪਹੁੰਚੇ ਮੱਧ ਪ੍ਰਦੇਸ਼ ਵਿਸ਼ੇਸ਼ ਸਸ਼ਸਤਰ ਬਲ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗਰਿਆਬੰਦ ਮਹਾਸਮੁੰਦ ਲੋਕ ਸਭਾ ਖੇਤਰ 'ਚ ਆਉਂਦਾ ਹੈ, ਜਿੱਥੇ ਆਮ ਚੋਣਾਂ ਦੇ ਦੂਜੇ ਪੜਾਅ 'ਚ ਸ਼ੁੱਕਰਵਾਰ ਨੂੰ ਵੋਟਿੰਗ ਹੋ ਰਹੀ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਰੀਬ 9.30 ਵਜੇ ਪੀਪਰਛੇੜੀ ਪੁਲਸ ਥਾਣਾ ਖੇਤਰ ਦੇ ਕੂੜੇਰਾਦਾਦਰ ਪਿੰਡ ਦੇ ਇਕ ਸਰਕਾਰੀ ਸਕੂਲ 'ਚ ਹੋਈ, ਜਿੱਥੇ ਚੋਣ ਡਿਊਟੀ ਲਈ ਸੁਰੱਖਿਆ ਕਰਮੀ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਕਾਂਸਟੇਬਲ ਜਿਆਲਾਲ ਪਵਾਰ ਨੇ ਉੱਥੇ ਇਕ ਕਮਰੇ 'ਚ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਪਵਾਰ ਰਿਜ਼ਰਵ ਟੀਮ 'ਚ ਸਨ ਅਤੇ ਉਨ੍ਹਾਂ ਨੂੰ ਵੋਟਿੰਗ ਡਿਊਟੀ ਲਈ ਤਾਇਨਾਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਵਾਰ ਮੱਧ ਪ੍ਰਦੇਸ਼ ਵਿਸ਼ੇਸ਼ ਸਸ਼ਸਤਰ ਬਲ ਦੇ 34ਵੀਂ ਬਟਾਲੀਅਨ 'ਚ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਦਲ ਮੌਕੇ 'ਤੇ ਪਹੁੰਚਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e