ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

Monday, Jul 27, 2020 - 03:33 PM (IST)

ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਛਤਰਪੁਰ- ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬਮੀਠਾ ਥਾਣਾ ਖੇਤਰ 'ਚ ਪੰਨਾ ਮਾਰਗ 'ਤੇ ਅੱਜ ਯਾਨੀ ਸੋਮਵਾਰ ਇਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ। ਬਮੀਠਾ ਥਾਣੇ ਦੇ ਨਗਰ ਇੰਸਪੈਕਟਰ ਦਿਲੀਪ ਪਾਂਡੇ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਇੱਥੇ ਪੰਨਾ ਮਾਰਗ 'ਤੇ ਚੰਦਰਨਗਰ ਕੋਲ ਇਕ ਜੀਪ ਅਤੇ ਤਿੰਨ ਮੋਟਰਸਾਈਕਲਾਂ ਦੀ ਟੱਕਰ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜੀਪ ਪੰਨਾ ਵੱਲ ਜਾ ਰਹੀ ਸੀ। ਇਸੇ ਦੌਰਾਨ ਉਹ ਸਾਹਮਣੇ ਤੋਂ ਆ ਰਹੀਆਂ ਤਿੰਨ ਮੋਟਰਸਾਈਕਲਾਂ ਨਾਲ ਟਕਰਾ ਗਈ। ਮ੍ਰਿਤਕਾਂ 'ਚ ਜਨਾਨੀਆਂ ਅਤੇ ਬੱਚੇ ਵੀ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਨਾਲ ਮਿਲ ਕੇ ਰਾਹਤ ਕੰਮ 'ਚ ਜੁਟ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਪੂਰੀ ਸੜਕ 'ਤੇ ਲਾਸ਼ਾਂ ਪਈਆਂ ਹੋਈਆਂ ਸਨ।


author

DIsha

Content Editor

Related News