ਮੱਧ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 10 ਲੋਕਾਂ ਦੀ ਮੌਤ

Tuesday, Jan 12, 2021 - 09:54 AM (IST)

ਮੱਧ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 10 ਲੋਕਾਂ ਦੀ ਮੌਤ

ਮੁਰੈਨਾ- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੇ ਮਰਨ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ 5 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਨਾਲ ਨੇੜਲੇ ਇਲਾਕਿਆਂ 'ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਬੀਮਾਰ ਲੋਕਾਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ। ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਅਨੁਸਾਰ, ਸੁਮਾਵਲੀ ਥਾਣਾ ਇਲਾਕੇ ਦੇ ਪਹਿਵਾਲੀ ਪਿੰਡ 'ਚ 3 ਅਤੇ ਬਾਗਚੀਨੀ  ਇਲਾਕੇ ਦੇ ਮਾਨਪੁਰ ਪਿੰਡ 'ਚ 7 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 5 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਜਖ਼ਮੀ, ਪਤਨੀ ਅਤੇ PA ਦੀ ਮੌਤ

ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਪਹਿਲਾਂ ਬਾਗਚੀਨੀ ਥਾਣਾ ਖੇਤਰ ਦੇ ਮਾਨਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲੇ ਗੰਭੀਰ ਹਾਲਤ 'ਚ ਲੈ ਕੇ ਉਸ ਨੂੰ ਗਵਾਲੀਅਰ ਜਾਣ ਲੱਗੇ, ਜਿੱਥੇ ਰਸਤੇ 'ਚ ਉਸ ਨੇ ਦਮ ਤੋੜ ਦਿੱਤਾ। ਵਿਅਕਤੀ ਦੀ ਲਾਸ਼ ਲੈ ਕੇ ਜਦੋਂ ਪਰਿਵਾਰ ਵਾਲੇ ਪਿੰਡ ਪੁੱਜੇ ਤਾਂ ਪਤਾ ਲੱਗਾ ਕਿ ਪਿੰਡ 'ਚ ਸ਼ਰਾਬ ਪੀਣ ਕਾਰਨ ਕਈ ਹੋਰ ਲੋਕਾਂ ਦੀ ਸਿਹਤ ਵਿਗੜ ਗਈ ਹੈ। ਇਸ ਦੇ ਕੁਝ ਦੇਰ ਬਾਅਦ 6 ਹੋਰ ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਸੂਚਨਾ 'ਤੇ ਸਥਾਨਕ ਪੁਲਸ ਵੀ ਪਹੁੰਚ ਗਈ ਅਤੇ ਬੀਮਾਰ ਲੋਕਾਂ ਨੂੰ ਮੁਰੈਨਾ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ। ਜਿੱਥੇ 3 ਹੋਰ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮੁਰੈਨਾ ਜ਼ਿਲ੍ਹਾ ਹਸਪਤਾਲ ਦੇ ਡਾ. ਰਾਘਵੇਂਦਰ ਸਿੰਘ ਨੇ ਦੱਸਿਆ ਕਿ ਸਾਰੇ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਹੈ। ਉੱਥੇ ਹੀ ਕੁਝ ਦੀ ਸਿਹਤ ਖ਼ਰਾਬ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ


author

DIsha

Content Editor

Related News