ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਨੂੰ ਬੰਬ ਦੀ ਧਮਕੀ, ਜਾਂਚ ''ਚ ਸਾਬਿਤ ਹੋਈ ਫਰਜ਼ੀ
Friday, Sep 26, 2025 - 03:07 PM (IST)

ਮਦੁਰਾਈ : ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾ ਦੇਣ ਦੀ ਧਮਕੀ ਮਿਲੀ। ਇਸ ਧਮਕੀ ਦੇ ਬਾਰੇ ਪਤਾ ਲੱਗਣ ਤੋਂ ਬਾਅਦ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮੱਚ ਗਈ। ਬਾਅਦ ਵਿੱਚ ਇੱਕ ਤਲਾਸ਼ੀ ਮੁਹਿੰਮ ਦੌਰਾਨ ਇਹ ਧਮਕੀ ਜਾਅਲੀ ਪਾਈ ਗਈ। ਇਸ ਗੱਲ ਦੀ ਜਾਣਕਾਰੀ ਪੁਲਸ ਸੂਤਰਾਂ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਸੂਤਰਾਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ 'ਤੇ ਧਮਕੀ ਭਰੀ ਈਮੇਲ ਮਿਲਦੇ ਹੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਦਾਲਤ ਦੇ ਅਹਾਤੇ ਤੋਂ ਬਾਹਰ ਕੱਢ ਦਿੱਤਾ ਗਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਅੱਜ ਸਵੇਰੇ ਈਮੇਲ ਰਾਹੀਂ ਇੱਕ ਧਮਕੀ ਮਿਲੀ ਸੀ... ਤਲਾਸ਼ੀ ਮੁਹਿੰਮ ਪੂਰੀ ਹੋ ਗਈ ਹੈ ਅਤੇ ਧਮਕੀ ਫਰਜ਼ੀ ਪਾਈ ਗਈ ਹੈ।" ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਪੁਲਸ ਵਿਭਾਗ ਦੀ ਇੱਕ ਟੀਮ ਨੇ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਪੂਰੀ ਤਲਾਸ਼ੀ ਲਈ ਅਤੇ ਇਹ ਧਮਕੀ ਝੂਠੀ ਪਾਈ ਗਈ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।