ਮਦਰਾਸ ਹਾਈ ਕੋਰਟ ਦੇ ਜੱਜ ਨੇ ਇਕ ਮਹੀਨੇ ਦੀ ਤਨਖਾਹ ਦਿੱਤੀ ਦਾਨ ’ਚ

Sunday, Mar 22, 2020 - 02:46 AM (IST)

ਮਦਰਾਸ ਹਾਈ ਕੋਰਟ ਦੇ ਜੱਜ ਨੇ ਇਕ ਮਹੀਨੇ ਦੀ ਤਨਖਾਹ ਦਿੱਤੀ ਦਾਨ ’ਚ

ਚੇਨਈ – ਮਦਰਾਸ ਹਾਈ ਕੋਰਟ ਦੇ ਇਕ ਜੱਜ ਐੱਸ. ਐੱਮ. ਸੁਭਰਾਮਨੀਅਮ ਨੇ ਕੋਰੋਨਾ ਵਾਇਰਸ ਕਾਰਣ ਪੀੜਤ ਗੈਰ-ਸੰਗਠਿਤ ਖੇਤਰ ਦੇ ਕਿਰਤੀਆਂ ਦੀ ਮਦਦ ਲਈ ਆਪਣੀ ਇਕ ਮਹੀਨੇ ਦੀ ਢਾਈ ਲੱਖ ਰੁਪਏ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰ ਦਿੱਤੀ ਹੈ। ਉਨ੍ਹਾਂ ਸ਼ਨੀਵਾਰ ਕਿਹਾ ਕਿ ਉਕਤ ਕਿਰਤੀਆਂ ਨੂੰ ਕੋਰੋਨਾ ਵਾਇਰਸ ਕਾਰਣ ਵਿੱਤੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਤਾਮਿਲਨਾਡੂ ਦੇ ਮੁੱਖ ਸਕੱਤਰ ਨੂੰ ਢਾਈ ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਰਕਾਰ ਨੂੰ ਹਾਸ਼ੀਏ ’ਤੇ ਮੌਜੂਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਸਰਕਾਰ ਇਕੱਲੀ ਕੁਝ ਵੀ ਨਹੀਂ ਕਰ ਸਕਦੀ। ਇਸ ਲਈ ਜਿਹੜੇ ਵਿਅਕਤੀ ਆਰਥਿਕ ਪੱਖੋਂ ਖੁਸ਼ਹਾਲ ਹਨ, ਨੂੰ ਗਰੀਬਾਂ ਦੀ ਮਦਦ ਲਈ ਅੱਗੇ ਜ਼ਰੂਰ ਆਉਣਾ ਚਾਹੀਦਾ ਹੈ।


author

Inder Prajapati

Content Editor

Related News