ਮਦਰੱਸੇ ਦੇ ਅਧਿਆਪਕ ਨੇ 12 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

Wednesday, Sep 11, 2024 - 12:28 AM (IST)

ਮਦਰੱਸੇ ਦੇ ਅਧਿਆਪਕ ਨੇ 12 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਗੋਰਖਪੁਰ — ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦੇ ਉਰੂਵਾ ਥਾਣਾ ਖੇਤਰ 'ਚ ਇਕ ਮਦਰੱਸੇ ਦੇ ਅਧਿਆਪਕ ਨੇ 12 ਸਾਲ ਦੀ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਇਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਧੀਕ ਪੁਲਸ ਸੁਪਰਡੈਂਟ (ਦੱਖਣੀ) ਜਿਤੇਂਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਗੋਰਖਪੁਰ ਦੇ ਉਰੂਵਾ ਇਲਾਕੇ 'ਚ 12 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਇੱਕ ਮਦਰੱਸਾ ਅਧਿਆਪਕ (ਮੌਲਵੀ) ਨੂੰ ਗ੍ਰਿਫ਼ਤਾਰ ਕੀਤਾ ਹੈ।

ਏਐਸਪੀ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਪੀੜਤ ਲੜਕੀ ਦੀ ਮਾਂ ਨੇ ਮੌਲਵੀ ਰਹਿਮਤ ਅਲੀ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ’ਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਔਫੈਂਸ (ਪੋਕਸੋ) ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਹੈ।

ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੇ ਪਿੰਡ ਦੇ ਮਦਰੱਸੇ ਦੇ ਮੌਲਵੀ ਨੇ ਉਸ ਦੀ 12 ਸਾਲਾ ਧੀ ਨਾਲ ਉਸ ਸਮੇਂ ਬਲਾਤਕਾਰ ਕੀਤਾ ਜਦੋਂ ਉਹ ਉੱਥੇ ਪੜ੍ਹਨ ਗਈ ਸੀ। ਪੁਲਸ ਨੇ ਇਸ ਘਟਨਾ ਸਬੰਧੀ ਲੜਕੀ ਦੇ ਬਿਆਨ ਵੀ ਦਰਜ ਕਰ ਲਏ ਹਨ। ਪੁਲਸ ਅਨੁਸਾਰ ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਪਿੰਡ ਵਾਸੀਆਂ ਨੇ ਲੜਕੀ ਨੂੰ ਬਚਾਇਆ ਅਤੇ ਮੌਲਵੀ ਦੀ ਕੁੱਟਮਾਰ ਕੀਤੀ। ਬਾਅਦ 'ਚ ਸੂਚਨਾ ਮਿਲਣ 'ਤੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
 


author

Inder Prajapati

Content Editor

Related News