ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਗਈ ਜਾਨ

Friday, Jan 13, 2023 - 10:05 AM (IST)

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਗਈ ਜਾਨ

ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਇਕ ਤੇਜ਼ ਰਫ਼ਤਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਤੋਂ ਸ਼ੁਰੂ ਹੋਈ ਨਿੱਜੀ ਲਗਜ਼ਰੀ ਬੱਸ ਅਹਿਮਦਨਗਰ ਜ਼ਿਲ੍ਹੇ ਦੇ ਮੰਦਰਾਂ ਦੇ ਸ਼ਹਿਰ ਸ਼ਿਰਡੀ ਵੱਲ ਜਾ ਰਹੀ ਸੀ। 

ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੁੰਬਈ ਤੋਂ ਕਰੀਬ 180 ਕਿਲੋਮੀਟਰ ਦੂਰ ਨਾਸਿਕ ਦੀ ਸਿੰਨਾਰ ਤਹਿਸੀਲ 'ਚ ਪਠਾਰੇ ਸ਼ਿਵ ਕੋਲ ਸਵੇਰੇ ਕਰੀਬ 7 ਵਜੇ ਹੋਈ। ਸ਼ੁਰੂਆਤੀ ਰਿਪੋਰਟ ਅਨੁਸਾਰ ਮ੍ਰਿਤਕਾਂ 'ਚ 7 ਔਰਤਾਂ, 2 ਛੋਟੇ ਬੱਚੇ ਅਤੇ ਇਕ ਪੁਰਸ਼ ਸ਼ਾਮਲ ਹੈ। ਜ਼ਖ਼ਮੀਆਂ ਨੂੰ ਸਿੰਨਰ ਦੇ ਗ੍ਰਾਮੀਣ ਹਸਪਤਾਲ ਅਤੇ ਯਸ਼ਵੰਤ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।


author

DIsha

Content Editor

Related News