ਮਹਾਕੁੰਭ ਤੋਂ ਵਾਪਸ ਘਰ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟੀ, 6 ਦੀ ਮੌਤ

Friday, Jan 31, 2025 - 05:24 PM (IST)

ਮਹਾਕੁੰਭ ਤੋਂ ਵਾਪਸ ਘਰ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟੀ, 6 ਦੀ ਮੌਤ

ਗਾਜ਼ੀਪੁਰ- ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਪਿਕਅੱਪ ਵਾਹਨ ਪਲਟਣ ਨਾਲ ਉਸ 'ਚ ਸਵਾਰ 6 ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ 15 ਹੋਰ ਜ਼ਖ਼ਮੀ ਹੋ ਗਏ। ਸਾਰੇ ਪੀੜਤ ਪ੍ਰਯਾਗਰਾਜ ਤੋਂ ਮਹਾਕੁੰਭ ਇਸ਼ਨਾਨ ਤੋਂ ਬਾਅਦ ਘਰ ਪਰਤ ਰਹੇ ਸਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ਦਾ ਨੋਟਿਸ ਲਿਆ ਅਤੇ ਮ੍ਰਿਤਕਾਂ ਦੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਲਜ ਸਿਹਤਮੰਦ ਹੋਣ ਦੀ ਵੀ ਕਾਮਨਾ ਕੀਤੀ ਹੈ।

ਪੁਲਸ ਸੁਪਰਡੈਂਟ ਡਾ. ਈਰਜ ਰਾਜਾ ਨੇ ਦੱਸਿਆ ਕਿ ਹਾਦਸੇ 'ਚ ਕੁੱਲ 6 ਲੋਕਾਂ ਦੀ ਮੌਤ ਹੋਈ ਹੈ ਅਤੇ 15 ਲੋਕ ਜ਼ਖਮੀ ਹਨ। ਹਾਦਸੇ ਦੇ ਸ਼ਿਕਾਰ ਲੋਕ ਪ੍ਰਯਾਗਰਾਜ ਕੁੰਭ ਮੇਲੇ 'ਚ ਸ਼ਾਮਲ ਹੋ ਕੇ ਘਰ ਵਾਪਸ ਪਰਤ ਰਹੇ ਸਨ ਕਿ ਕੁਸਮੀ ਕਲਾ ਪਿੰਡ ਕੋਲ ਪਿਕਅੱਪ ਦਾ ਹੁਕ ਟੁੱਟਣ ਨਾਲ ਗੱਡੀ ਪਲਟ ਗਈ। ਸਾਰੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News