ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਪੁੱਜੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ

Thursday, Jan 12, 2023 - 11:03 AM (IST)

ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਪੁੱਜੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ

ਸਿਰਸਾ- ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਮੁੱਖ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਦੇਰ ਸ਼ਾਮ ਪੁੱਜੇ ਅਤੇ 2 ਘੰਟਿਆਂ ਤਕ ਉਥੇ ਰਹੇ।

ਜਥੇ. ਦਾਦੂਵਾਲ ਨੇ ਕਿਹਾ ਗੁਰੂ ਘਰ ਸਭ ਦੇ ਸਾਂਝੇ ਹੁੰਦੇ ਹਨ ਅਤੇ ਇਥੇ ਕੋਈ ਵੀ ਆ ਸਕਦਾ ਹੈ ਤੇ ਕਿਸੇ ਦੇ ਆਉਣ ਦੀ ਮਨਾਹੀ ਨਹੀਂ ਹੈ। ਜਥੇ. ਦਾਦੂਵਾਲ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਅਤੇ ਜਰਨਲ ਸਕੱਤਰ ਧਮੀਜਾ ਨੇ ਹਰਿਆਣਾ ਕਮੇਟੀ ਦੇ ਪ੍ਰਬੰਧਾਂ ਨੂੰ ਸੁਚੱਜਾ ਚਲਾਉਣ ਵਾਸਤੇ ਉਨ੍ਹਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿਚ ਲਿਆਉਣ ਅਤੇ ਕਾਨੂੰਨੀ ਮਾਨਤਾ ਪ੍ਰਾਪਤ ਕਰਨ ਲਈ ਸਾਨੂੰ ਬਹੁਤ ਜੱਦੋ-ਜਹਿਦ ਕਰਨੀ ਪਈ ਹੈ।

ਜਥੇ. ਦਾਦੂਵਾਲ ਨੇ ਕਿਹਾ ਕਿ ਸੰਸਥਾਵਾਂ ਦੇ ਪ੍ਰਬੰਧਕ ਤਾਂ ਬਦਲਦੇ ਰਹਿੰਦੇ ਹਨ ਪਰ ਚੰਗੀ ਸੰਸਥਾ ਦਾ ਕਾਇਮ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਨਵੇਂ ਅਤੇ ਪੁਰਾਣੇ ਮੈਂਬਰ ਸਾਹਿਬਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਹਰਿਆਣਾ ਕਮੇਟੀ ਦੀ ਚੜ੍ਹਦੀ ਕਲਾ ਵਾਸਤੇ ਅਗਲੀ ਰਣਨੀਤੀ ਜਲਦੀ ਉਲੀਕੀ ਜਾਵੇਗੀ।


author

Rakesh

Content Editor

Related News