ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਗੋਪਾਲਦਾਸ ਨਿਕਲੇ ਕੋਰੋਨਾ ਪਾਜ਼ੇਟਿਵ

08/13/2020 1:24:40 PM

ਮਥੁਰਾ- ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲਦਾਸ ਕੋਰੋਨਾ ਇਨਫੈਕਟਡ ਪਾਏ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਖਨਊ ਸਥਿਤ ਮੇਂਦਾਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮਹੰਤ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਮਥੁਰਾ ਦੇ ਜ਼ਿਲ੍ਹਾ ਅਧਿਕਾਰੀ ਨੂੰ ਨਿਰਦੇਸ਼ਿਤ ਕੀਤਾ ਕਿ ਉਨ੍ਹਾਂ ਨੂੰ ਇਲਾਜ ਲਈ ਮੇਂਦਾਤਾ ਭੇਜਣ ਦੀ ਉੱਚਿਤ ਵਿਵਸਥਾ ਕਰਨ। ਉਨ੍ਹਾਂ ਨੇ ਕਿਹਾ ਕਿ ਮਹੰਤ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਲਖਨਊ ਭੇਜਣ।

ਮਹੰਤ ਨ੍ਰਿਤਿਆ ਗੋਪਾਲ ਦਾਸ ਬੁੱਧਵਾਰ ਨੂੰ ਉੱਥੇ ਕ੍ਰਿਸ਼ਨ ਜਨਮ ਭੂਮੀ 'ਤੇ ਜਨਮ ਅਸ਼ਟਮੀ ਮੌਕੇ ਆਏ ਸਨ। ਅੱਜ ਯਾਨੀ ਵੀਰਵਾਰ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦਾ ਐਂਟੀਜਨ ਟੈਸਟ ਕੀਤਾ, ਜਿਸ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਅਧਿਕਾਰੀ ਸਰਵਗਿਰਾਮ ਮਿਸ਼ਰਾ ਨੇ ਦੱਸਿਆ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਦਾ ਕੋਰੋਨਾ ਐਂਟੀਜਨ ਟੈਸਟ ਹੋਇਆ ਹੈ। ਜਾਂਚ 'ਚ ਕੋਰੋਨਾ ਦੇ ਲੱਛਣ ਪਾਏ ਗਏ ਹਨ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕੀਤਾ ਜਾ ਰਿਹਾ ਹੈ। ਮੈਡੀਕਲ ਅਧਿਕਾਰੀ ਡਾ. ਭੂਦੇਵ ਨੇ ਦੱਸਿਆ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਹਲਕਾ ਬੁਖਾਰ ਅਤੇ ਖੰਘ ਸੀ। ਸਾਹ ਲੈਣ 'ਚ ਤਕਲੀਫ਼ ਹੋ ਰਹੀ ਸੀ। ਉਨ੍ਹਾਂ ਨੂੰ ਦਵਾਈ ਦਿੱਤੀ ਗਈ ਹੈ ਅਤੇ ਹੁਣ ਬੁਖਾਰ ਉਤਰ ਗਿਆ ਹੈ। ਖੰਘ 'ਚ ਵੀ ਆਰਾਮ ਹੈ।


DIsha

Content Editor

Related News