ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ

01/27/2023 12:20:29 PM

ਜੀਂਦ– ਹਰਿਆਣਾ ਦੇ ਜੀਂਦ ਜਿਲ੍ਹੇ ’ਚ ਵੀਰਵਾਰ ਨੂੰ ਕਿਸਾਨਾਂ ਦੀ ਇਕ ਮਹਾਪੰਚਾਇਤ ਆਯੋਜਿਤ ਕੀਤੀ ਗਈ, ਜਿਸ ਵਿਚ ਰਾਕੇਸ਼ ਟਿਕੈਤ ਸਮੇਤ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਏ। ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਨਾਲ ਵਾਅਦਾਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਧੋਖੇ ਦਾ ਦਿਨ ਹੈ। ਸਰਕਾਰ ਨੇ ਕਿਸਾਨਾਂ ਦੇ ਨਾਲ ਧੋਕਾ ਕੀਤਾ ਹੈ। ਟਿਕੈਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਖਿਲਾਫ ਫੈਸਲੇ ਲੈਣ ਵਾਲੀ ਹਰ ਸਰਕਾਰ ਦਾ ਵਿਰੋਧ ਕਰਾਂਗੇ। ਉਥੇ ਹੀ ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਹਰਿਆਣਾ ’ਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਗੰਨੇ ਦੇ ਭਾਅ ’ਚ ਸਿਰਫ 10 ਰੁਪਏ ਦਾ ਵਾਧਾ ਕੀਤਾ ਹੈ। ਇਸ ਲਈ ਕਿਸਾਨਾਂ ਨੂੰ ਆਪਣੇ ਅੰਦੋਲਨ ਨੂੰ ਤੇਜ਼ ਕਰਨਾ ਪਵੇਗਾ। ਦਿਲਚਸਪ ਗੱਲ ਇਹ ਹੈ ਕਿ ਜਦੋਂ ਟਿਕੈਤ ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨ ਦੀ ਸਲਾਹ ਦੇ ਰਹੇ ਸਨ, ਉਸੇ ਸਮੇਂ ਕੁਰੂਕਸ਼ੇਤਰ ’ਚ ਭਾਰਤੀ ਕਿਸਾਨ ਯੂਨੀਅਨ (ਚਢੂਨੀ ਗਰੁੱਪ) ਦੇ ਰਾਸ਼ਟਰੀ ਪ੍ਰਧਾਨ ਨੇ ਹਰਿਆਣਾ ’ਚ ਸ਼ੂਗਰ ਮਿੱਲਾਂ ’ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। 

ਮਾਰਚ ’ਚ ਦਿੱਲੀ ’ਚ ਆਯੋਜਿਤ ਹੋਵੇਗਾ ਵੱਡਾ ਪ੍ਰੋਗਰਾਮ : ਰਾਕੇਸ਼ ਟਿਕੈਤ

ਟਿਕੈਤ ਨੇ ਕਿਹਾ ਕਿ ਸਰਕਾਰ ਲਗਾਤਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਕਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਧੋਖੇ ਦਾ ਦਿਨ ਹੈ। ਇਸ ਲਈ ਕਿਸਾਨਾਂ ਨੂੰ 26 ਤੋਂ 29 ਜਨਵਰੀ ਤਕ ਅੰਦੋਲਨ ਦਾ 4 ਦਿਨ ਦਿਹਾੜਾ ਮਨਾਉਣਾ ਚਾਹੀਦਾ ਹੈ, ਤਾਂ ਜੋ ਸਰਕਾਰ ਨੂੰ ਕਿਸਨਾਂ ਦਾ ਅੰਦੋਲਨ ਅਤੇ ਰਾਜਧਾਨੀ ’ਚ ਹੋਇਆ ਟ੍ਰੈਕਟਰ ਮਾਰਚ ਯਾਦ ਰਹੇ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ 15 ਮਾਰਚ ਤੋਂ 22 ਮਾਰਤ ਵਿਚਕਾਰ ਦਿੱਲੀ ’ਚ ਇਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਸੂਬੇ ਭਰ ਤੋਂ ਕਿਸਾਨ ਸ਼ਾਮਲ ਹੋਣਗੇ। ਇਸਨੂੰ ਲੈ ਕੇ 9 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੁਆਰਾ ਇਕ ਬੈਠਕ ਵੀ ਬੁਲਾਈ ਗਈ ਹੈ। 


Rakesh

Content Editor

Related News