ਕੁਰੂਕਸ਼ੇਤਰ ਜ਼ਿਲੇ ਦੇ ਪਿੱਪਲੀ ’ਚ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ, ਲਏ ਜਾ ਸਕਦੇ ਹਨ ਵੱਡੇ ਫੈਸਲੇ

Saturday, Sep 21, 2024 - 01:08 AM (IST)

ਕੁਰੂਕਸ਼ੇਤਰ ਜ਼ਿਲੇ ਦੇ ਪਿੱਪਲੀ ’ਚ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਜੈਤੋ, (ਪਰਾਸ਼ਰ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕੁਰੂਕਸ਼ੇਤਰ ਦੀ ਪਿੱਪਲੀ ਅਨਾਜ ਮੰਡੀ ’ਚ 22 ਸਤੰਬਰ ਨੂੰ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਇਕ ਵਿਸ਼ਾਲ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਦੇਸ਼ ਭਰ ਤੋਂ ਲੱਖਾਂ ਕਿਸਾਨ ਹਿੱਸਾ ਲੈਣਗੇ।

ਇਹ ਜਾਣਕਾਰੀ ਭਾਰਤੀ ਕਿਸਾਨ ਏਕਤਾ ਬੀ. ਕੇ. ਈ. ਹਰਿਆਣਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਸ਼ੁੱਕਰਵਾਰ ਨੂੰ ਦਿੱਤੀ। ਇਸ ਮਹਾਪੰਚਇਤ ’ਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਅਮਰਜੀਤ ਸਿੰਘ ਮੋਹਰੀ, ਜਰਨੈਲ ਸਿੰਘ ਚਾਹਲ, ਮਨਜੀਤ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਡਾ. ਜਸਦੇਵ ਸਿੰਘ, ਹਰਪਾਲ ਚੌਧਰੀ, ਅਰੁਣ ਸਿਨਹਾ ਆਦਿ ਸਮੇਤ ਕਈ ਸੀਨੀਅਰ ਕਿਸਾਨ ਨੇਤਾ ਸ਼ਿਰਕਤ ਕਰਨਗੇ ਅਤੇ ਆਪਣੇ ਵਿਚਾਰ ਪੇਸ਼ ਕਰਨਗੇ।


author

Rakesh

Content Editor

Related News