ਮਹਾਪੰਚਾਇਤ: ਰਾਜੇਵਾਲ ਦੀ ਮੋਦੀ ਸਰਕਾਰ ਨੂੰ ਲਲਕਾਰ-‘ਉਦੋਂ ਤੱਕ ਡਟੇ ਰਹਾਂਗੇ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ’

Sunday, Sep 05, 2021 - 02:15 PM (IST)

ਮਹਾਪੰਚਾਇਤ: ਰਾਜੇਵਾਲ ਦੀ ਮੋਦੀ ਸਰਕਾਰ ਨੂੰ ਲਲਕਾਰ-‘ਉਦੋਂ ਤੱਕ ਡਟੇ ਰਹਾਂਗੇ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ’

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਅੱਜ ਯਾਨੀ ਐਤਵਾਰ ਨੂੰ ਕਿਸਾਨਾਂ ਵਲੋਂ ਮਹਾਪੰਚਾਇਤ ਸੱਦੀ ਗਈ ਹੈ। ਇਸ ਮਹਾਪੰਚਾਇਤ ’ਚ 15 ਸੂਬਿਆਂ ਦੇ ਕਿਸਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਰਹੇ ਹਨ। ਇਹ ਕਿਸਾਨ ਮਹਾਪੰਚਾਇਤ ਜੀ.ਆਈ.ਸੀ. ਗਰਾਊਂਡ ’ਚ ਹੋ ਰਹੀ ਹੈ, ਜਿਸ ’ਤੇ ਕਈ ਵੱਡੇ ਕਿਸਾਨ ਆਗੂ ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸਾਰਾ ਦੇਸ਼ ਸੰਕਟ ’ਚ ਹੈ। ਜੋ ਆਦਮੀ ਸਖ਼ਤ ਮਿਹਨਤ ਕਰਦਾ ਹੈ, ਉਹ ਭੁੱਖਾ ਮਰ ਰਿਹਾ ਹੈ। ਜੋ ਆਦਮੀ ਏ.ਸੀ. ’ਚ ਬੈਠਾ ਹੈ, ਕਾਰਪੋਰੇਟ ਹਾਊਸ ਚਲਾਉਂਦਾ ਹੈ, ਦੇਸ਼ ਦੀ ਸਾਰੀ ਦੌਲਤ ਉਸ ਵੱਲ ਧੱਕੇ ਨਾਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿੰਦੂ ਮੁਸਲਮਾਨ ਦਾ ਨਾਮ ਲੈ ਕੇ ਭਾਜਪਾ ਸੱਤਾ ’ਚ ਆ ਗਈ ਹੈ। ਮੋਦੀ ਸਰਕਾਰ ਨੇ ਖੇਤੀ ਸੈਕਟਰ ਨੂੰ ਵੀ ਕਾਰਪੋਰੇਟ ਹਾਊਸ ਸਾਹਮਣੇ ਪਰੋਸ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਅਸੀਂ 11 ਵਾਰ ਬਹਿਸ ਕੀਤੀ ਪਰ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। 

ਇਹ ਵੀ ਪੜ੍ਹੋ : ਕਿਸਾਨ ਮਹਾਪੰਚਾਇਤ ’ਚ ਲੱਗੇ ਮੋਦੀ-ਯੋਗੀ ਸਰਕਾਰ ਮੁਰਦਾਬਾਦ ਦੇ ਨਾਅਰੇ, ਮੰਚ ’ਤੇ ਪਹੁੰਚੇ ਰਾਕੇਸ਼ ਟਿਕੈਤ

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 10 ਮਹੀਨਿਆਂ ਤੋਂ ਡਟੇ ਕਿਸਾਨ ਮੁਜ਼ੱਫਰਨਗਰ ’ਚ ਮਹਾਪੰਚਾਇਤ ਵਿਚ ਪਹੁੰਚੇ ਹਨ। ਕਿਸਾਨਾਂ ਦੇ ਵੱਡੇ ਕਾਫ਼ਲੇ ਬੀਤੀ ਰਾਤ ਤੋਂ ਹੀ ਇੱਥੇ ਪਹੁੰਚ ਗਏ। ਇਸ ਮਹਾਪੰਚਾਇਤ ’ਚ ਕਿਸਾਨ ਬੀਬੀਆਂ ਨੇ ਹਿੱਸਾ ਲਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੋਇਆ ਹੈ ਕਿ ਮੁਜ਼ੱਫਰਨਗਰ ਵਿਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ। ਇਨ੍ਹਾਂ ਸੂਬਿਆਂ ਵਿਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਸੋਨੀਆ ਮਾਨ ਬੋਲੀ- ‘ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ’

ਨੋਟ :  ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News