ਮਹਾਰਾਜਗੰਜ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਬੇਲਚਾ ਮਾਰ-ਮਾਰ...
Tuesday, Aug 11, 2026 - 03:12 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲੇ ’ਚ ਕਥਿਤ ਤੌਰ ’ਤੇ ਰੰਜਿਸ਼ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇਕ ਨੌਜਵਾਨ ਦਾ ਕਥਿਤ ਤੌਰ ’ਤੇ ਬੇਲਚਾ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਰਾਤ ਬ੍ਰਿਜਮਨਗੰਜ ਥਾਣਾ ਖੇਤਰ ਦੇ ਖਰਖੋਰਾ ਪਿੰਡ ’ਚ ਹਜ਼ਾਰੀ (28) ਨਾਮਕ ਵਿਅਕਤੀ ਦੇ ਕੁਝ ਰਿਸ਼ਤੇਦਾਰਾਂ ’ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਗੱਲ ਵਧਣ ’ਤੇ ਕੁੱਟਮਾਰ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਕੁੱਟਮਾਰ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਹਜ਼ਾਰੀ ’ਤੇ ਬੇਲਚੇ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਸੂਤਰਾਂ ਨੇ ਦੱਸਿਆ ਕਿ ਪਰਿਵਾਰ ਵਾਲੇ ਹਜ਼ਾਰੀ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਹਸਪਤਾਲ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਹਜ਼ਾਰੀ ਦੇ ਕਥਿਤ ਤੌਰ ’ਤੇ ਦੂਜੇ ਭਾਈਚਾਰੇ ਦੀ ਇਕ ਔਰਤ ਨਾਲ ਲੰਬੇ ਸਮੇਂ ਤੋਂ ਨਾਜਾਇਜ਼ ਸਬੰਧ ਸਨ ਜਿਸ ਕਾਰਨ ਦੋਵਾਂ ਪਰਿਵਾਰਾਂ ਵਿਚਾਲੇ ਤਣਾਅ ਚੱਲ ਰਿਹਾ ਸੀ। ਬ੍ਰਿਜਮਨਗੰਜ ਥਾਣਾ ਮੁਖੀ ਮਦਨ ਮੋਹਨ ਮਿਸ਼ਰਾ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਸ਼ਿਕਾਇਤ ਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
