ਮਹਾਰਾਸ਼ਟਰ: ਇਕ ਦਿਨ ’ਚ 112 ਪੁਲਸ ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਦੋ ਨੇ ਤੋੜਿਆ ਦਮ

08/18/2020 4:10:32 PM

ਮੁੰਬਈ (ਭਾਸ਼ਾ)— ਮਹਾਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਪੁਲਸ ਮਹਿਕਮੇ ਦੇ 112 ਮੁਲਾਜ਼ਮਾਂ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਜਾਨਲੇਵਾ ਵਾਇਰਸ ਕਾਰਨ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੂਬਾ ਪੁਲਸ ਵਿਚ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 12,495 ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਕ ਹਜ਼ਾਰ ਅਧਿਕਾਰੀਆਂ ਸਮੇਤ 10,111 ਪੁਲਸ ਮੁਲਾਜ਼ਮ ਸਿਹਤਯਾਬ ਹੋ ਚੁੱਕੇ ਹਨ। 

ਅਧਿਕਾਰੀ ਨੇ ਕਿਹਾ ਕਿ ਕੋਵਿਡ-19 ਨਾਲ ਪੁਲਸ ਫੋਰਸ ਵਿਚ ਹੁਣ ਤੱਕ 128 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ 2,256 ਪੁਲਸ ਮੁਲਾਜ਼ਮਾਂ ਦਾ ਵੱਖ-ਵੱਖ ਹਸਪਤਾਲਾਂ ’ਚ ਕੋਵਿਡ-19 ਦਾ ਇਲਾਜ ਚੱਲ ਰਿਹਾ ਹੈ। ਇਸ ਦਰਮਿਆਨ ਅਧਿਕਾਰੀ ਨੇ ਕਿਹਾ ਕਿ ਮਾਰਚ 2020 ’ਚ ਤਾਲਾਬੰਦੀ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੁਲਸ ਨੇ ਕਰਫਿਊ ਦਾ ਉਲੰਘਣ ਕਰਨ ਦੇ ਦੋਸ਼ ਵਿਚ ਦੋ ਲੱਖ 30 ਹਜ਼ਾਰ ਕੇਸ ਦਰਜ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੇਸਾਂ ’ਚ ਕੁੱਲ 33,507 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।


Tanu

Content Editor

Related News