ਮਹਾਰਾਸ਼ਟਰ: ਠਾਣੇ ''ਚ ਇੱਕ ਦੁਕਾਨ ''ਚ ਲੱਗੀ ਭਿਆਨਕ ਅੱਗ

Sunday, Jan 10, 2021 - 02:49 AM (IST)

ਮਹਾਰਾਸ਼ਟਰ: ਠਾਣੇ ''ਚ ਇੱਕ ਦੁਕਾਨ ''ਚ ਲੱਗੀ ਭਿਆਨਕ ਅੱਗ

ਮੁੰਬਈ - ਮਹਾਰਾਸ਼ਟਰ ਵਿੱਚ ਠਾਣੇ ਦੇ ਰਾਮ ਨਗਰ ਇਲਾਕੇ ਵਿੱਚ ਸਥਿਤ ਇੱਕ ਦੁਕਾਨ ਵਿੱਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਬਚਾਅ ਦਲ ਦੇ ਦੋ ਵਾਹਨ ਮੌਕੇ 'ਤੇ ਪੁੱਜੇ। ਅੱਗ ਦੀ ਚਪੇਟ ਵਿੱਚ ਆਉਣ ਨਾਲ ਦੋ ਫਾਇਰਮੈਨ, ਇੱਕ ਤੇਜ਼ ਰਫਤਾਰ ਵਾਹਨ ਦਾ ਡਰਾਇਵਰ ਅਤੇ ਚਾਰ ਨਿਵਾਸੀ ਜ਼ਖ਼ਮੀ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅੱਗ 'ਤੇ ਹੁਣ ਕਾਬੂ ਪਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਸ਼ਨੀਵਾਰ ਨੂੰ ਬੱਚਿਆਂ  ਦੇ ਵਾਰਡ ਵਿੱਚ ਅੱਗ ਲੱਗਣ ਨਾਲ ਕਰੀਬ 10 ਨਵਜਾਤ ਬੱਚਿਆਂ ਦੀ ਸਾਹ ਘੁਟਣ ਕਾਰਨ ਮੌਤ ਹੋ ਗਈ। ਇਹ ਅੱਗ ਸ਼ੱਕੀ ਤੌਰ 'ਤੇ ਬਿਜਲੀ ਦੇ ਸ਼ਾਰਟ-ਸਰਕਿਟ ਕਾਰਨ ਦੇਰ ਰਾਤ ਕਰੀਬ 1.45 ਵਜੇ ਲੱਗੀ। 

ਮਾਮਲੇ 'ਤੇ ਸਖਤ ਨੋਟਿਸ ਲੈਂਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਮੁੰਬਈ ਤੋਂ ਕਰੀਬ 900 ਕਿਲੋਮੀਟਰ ਦੂਰ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਇਸ ਘਟਨਾ ਦੇ ਜਾਂਚ ਦੇ ਆਦੇਸ਼ ਦਿੱਤੇ। ਘਟਨਾ 'ਤੇ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਉਧਵ ਠਾਕਰੇ ਨੇ ਸਿਹਤ ਮੰਤਰੀ ਰਾਜੇਸ਼ ਟੋਪੇ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀ ਇਸ ਮਾਮਲੇ 'ਤੇ ਚਰਚਾ ਕੀਤੀ ਅਤੇ ਕਿਹਾ ਕਿ ਜੋ ਵੀ ਦੋਸ਼ੀ ਪਾਏ ਜਾਂਦੇ ਹਨ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ।


author

Inder Prajapati

Content Editor

Related News