ਮਹਾਰਾਸ਼ਟਰ: ਪੁਣੇ ''ਚ ਛੋਟੇ ਪੁਲ ਤੋਂ ਡਿੱਗੀ ਬੱਸ, 12 ਯਾਤਰੀ ਹੋਏ ਜ਼ਖ਼ਮੀ

03/19/2023 1:29:43 PM

ਪੁਣੇ- ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿਚ ਇਕ ਪ੍ਰਾਈਵੇਟ ਬੱਸ ਦੇ ਇਕ ਛੋਟੇ ਪੁਲ ਤੋਂ ਡਿੱਗ ਜਾਣ ਕਾਰਨ 12 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਬਾਵਧਨ ਇਲਾਕੇ ਵਿਚ ਸ਼ਨੀਵਾਰ ਰਾਤ ਕਰੀਬ 11.30 ਵਜੇ ਵਾਪਰਿਆ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਤੋਂ ਬੇਂਗਲੁਰੂ ਜਾ ਰਹੀ ਪ੍ਰਾਈਵੇਟ ਬੱਸ ਇਕ ਛੋਟੇ ਪੁਲ ਤੋਂ ਡਿੱਗ ਗਈ, ਜਿਸ ਕਾਰਨ 12 ਯਾਤਰੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਮਹਾਰਾਸ਼ਟਰ 'ਚ ਕਿਸਾਨਾਂ ਨੇ ਵਾਪਸ ਲਿਆ ਮੁੰਬਈ ਕੂਚ, ਸਰਕਾਰ ਨੇ ਮੰਨੀਆਂ ਮੰਗਾਂ

ਪੁਲਸ ਮੁਤਾਬਕ ਬੱਸ ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਪੁਲਸ ਨੇ ਦੱਸਿਆ ਕਿ ਬੱਸ 'ਚ ਕੁੱਲ 36 ਯਾਤਰੀ ਸਵਾਰ ਸਨ। ਉਨ੍ਹਾਂ ਵਿਚੋਂ 12 ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਯਾਤਰੀਆਂ ਨੂੰ ਨੇੜੇ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


Tanu

Content Editor

Related News