ਮਹਾਰਾਸ਼ਟਰ ''ਚ ਦੋ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 4 ਲੋਕ ਮਿਲੇ ਮ੍ਰਿਤਕ

Saturday, Jan 14, 2023 - 11:03 AM (IST)

ਮਹਾਰਾਸ਼ਟਰ ''ਚ ਦੋ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 4 ਲੋਕ ਮਿਲੇ ਮ੍ਰਿਤਕ

ਮਹਾਰਾਸ਼ਟਰ- ਮਹਾਰਾਸ਼ਟਰ ਦੇ ਪੁਣੇ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਮ੍ਰਿਤਕ ਮਿਲੇ ਹਨ। ਪੁਲਸ ਨੇ ਇਸ ਨੂੰ ਸਮੂਹਿਕ ਖ਼ੁਦਕੁਸ਼ੀ ਦਾ ਮਾਮਲਾ ਹੋਣ ਦਾ ਸ਼ੱਕ ਜਤਾਇਆ ਹੈ। ਮੁੰਧਵਾ ਥਾਣੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੀਪਕ ਥੋਟੇ (55), ਉਨ੍ਹਾਂ ਦੀ ਪਤਨੀ ਇੰਦੂ (45), ਉਨ੍ਹਾਂ ਦਾ 24 ਸਾਲਾ ਪੁੱਤਰ ਅਤੇ 17 ਸਾਲਾ ਧੀ ਦੀ ਸ਼ੁੱਕਰਵਾਰ ਦੇਰ ਰਾਤ ਕੇਸ਼ਵ ਨਗਰ ਇਲਾਕੇ ਵਿਚ ਆਪਣੇ ਘਰ 'ਚ ਮ੍ਰਿਤਕ ਮਿਲੇ।

ਪੁਲਸ ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਅਸੀਂ ਖ਼ੁਦਕੁਸ਼ੀ ਦੇ ਪਹਿਲੂ ਦੀ ਜਾਂਚ ਕਰ ਰਹੇ ਹਾਂ ਅਤੇ ਸ਼ੁਰੂਆਤੀ ਸੂਚਨਾ ਮੁਤਾਬਕ ਪਰਿਵਾਰਕ ਆਰਥਿਕ ਸੰਕਟ ਨਾਲ ਜੂਝ ਰਿਹਾ ਸੀ। ਪੁਲਸ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਮੌਤ ਕੋਈ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਹੈ।


author

Tanu

Content Editor

Related News