ਮਹਾਰਾਸ਼ਟਰ ਪੁਲਸ ''ਤੇ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 217 ਮੁਲਾਜ਼ਮਾਂ ਦੀ ਗਈ ਜਾਨ

09/19/2020 5:54:01 PM

ਮੁੰਬਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਸ ਵਿਭਾਗ ਦੇ 153 ਮੁਲਾਜ਼ਮਾਂ ਦੀ ਜਾਂਚ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ ਅਤੇ ਕੋਵਿਡ-19 ਨਾਲ 5 ਮੁਲਾਜ਼ਮਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਫੋਰਸ 'ਚ ਇਨਫੈਕਸ਼ਨ ਦੇ ਸ਼ਿਕਾਰ ਹੋਏ ਕੁੱਲ ਮੁਲਾਜ਼ਮਾਂ ਦੀ ਗਿਣਤੀ 20,954 ਹੋ ਗਈ ਹੈ। 

ਅਧਿਕਾਰੀ ਨੇ ਕਿਹਾ ਕਿ ਵਿਭਾਗ 'ਚ ਹੁਣ ਤੱਕ ਕੋਵਿਡ-19 ਨਾਲ 217 ਮੁਲਾਜ਼ਮਾਂ ਦੀ ਮੌਤ ਹੋ ਚੁਕੀ ਹੈ, ਜਿਨ੍ਹਾਂ 'ਚੋਂ 22 ਅਧਿਕਾਰੀ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 17,006 ਪੁਲਸ ਮੁਲਾਜ਼ਮ ਠੀਕ ਹੋ ਚੁਕੇ ਹਨ ਅਤੇ ਮੌਜੂਦਾ ਸਮੇਂ 3,731 ਮੁਲਾਜ਼ਮਾਂ ਦਾ ਕੋਵਿਡ-19 ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਵਿਚ ਇਨਫੈਕਸ਼ਨ ਦੇ ਪ੍ਰਸਾਰ ਨੂੰ ਰੋਕਣ ਲਈ ਲਾਗੂ ਕਰਫਿਊ ਦਾ ਉਲੰਘਣ ਕਰਨ ਲਈ ਪੁਲਸ ਨੇ 2,60,174 ਮਾਮਲੇ ਦਰਜ ਕੀਤੇ ਅਤੇ 35,086 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਕਾਨੂੰਨ ਤੋੜਨ ਵਾਲਿਆਂ ਤੋਂ ਕੁੱਲ 25.33 ਕਰੋੜ ਰੁਪਏ ਜੁਰਮਾਨਾ ਵੀ ਵਸੂਲਿਆ।


DIsha

Content Editor

Related News