ਮਹਾਰਾਸ਼ਟਰ: ਮੌਤਾਂ ਦੀ ਗਿਣਤੀ 2 ਹਜ਼ਾਰ ਦੇ ਪਾਰ, 24 ਘੰਟੇ ''ਚ 2682 ਮਰੀਜ਼

05/29/2020 11:46:19 PM

ਮੁੰਬਈ - ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਗ੍ਰਾਫ ਲਗਾਤਾਰ ਉਪਰ ਵੱਲ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਰਮਣ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਹੈ। ਹੁਣ ਪਿਛਲੇ 24 ਘੰਟਿਆਂ ਵਿਚ ਮਹਾਰਾਸ਼ਟਰ ਵਿਚ ਇੱਕ ਦਿਨ ਵਿਚ ਕੋਰੋਨਾ ਵਾਇਰਸ ਕਾਰਨ ਸਭ ਤੋਂ ਜ਼ਿਆਦਾ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਦੋ ਹਜ਼ਾਰ ਦੇ ਪਾਰ ਹੋ ਗਈ ਹੈ।

ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2682 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 60 ਹਜ਼ਾਰ ਦੇ ਪਾਰ ਹੋ ਗਈ ਹੈ। ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ 62228 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਮਹਾਰਾਸ਼ਟਰ ਵਿਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 33124 ਹੈ। ਉਥੇ ਹੀ ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਮਰੀਜਾਂ ਨੂੰ ਇਲਾਜ ਤੋਂ ਬਾਅਦ ਡਿਸਚਾਰਜ ਕੀਤਾ ਗਿਆ ਹੈ। ਮਹਾਰਾਸ਼ਟਰ ਵਿਚ 8381 ਹੋਰ ਕੋਰੋਨਾ ਪੀੜਤਾਂ ਨੂੰ ਇਲਾਜ  ਤੋਂ ਬਾਅਦ ਡਿਸਚਾਰਜ ਕੀਤਾ ਗਿਆ ਹੈ। ਹੁਣ ਤੱਕ ਸੂਬੇ ਵਿਚ 26997 ਕੋਰੋਨਾ ਮਰੀਜ਼ਾਂ ਨੂੰ ਇਲਾਜ ਦੇ ਬਾਅਦ ਡਿਸਚਾਰਜ ਕੀਤਾ ਜਾ ਚੁੱਕਾ ਹੈ।


Inder Prajapati

Content Editor

Related News