52 ਸਾਲਾ ਔਰਤ ਦੇ ਘਰ ਪੁਲਸ ਦੀ ਛਾਪੇਮਾਰੀ, 9.3 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

03/16/2023 1:14:59 PM

ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲਸ ਨੇ 52 ਸਾਲਾ ਇਕ ਔਰਤ ਦੇ ਘਰ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ 9.3 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਤੁਲਿੰਜ ਪੁਲਸ ਥਾਣੇ ਦੇ ਸੀਨੀਅਰ ਪੁਲਸ ਇੰਸਪੈਕਟਰ ਸ਼ੈਲੇਂਦਰ ਨਾਗਰਕਰ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨੂੰ ਮੁੰਬਈ ਦੇ ਨਾਲਾਸੋਪਾਰਾ ਦੇ ਵਿਜੇ ਨਗਰ ਇਲਾਕੇ 'ਚ ਸਥਿਤ ਔਰਤ ਦੇ ਘਰ ਦੀ ਤਲਾਸ਼ੀ ਲਈ। ਉੱਥੋਂ ਉਨ੍ਹਾਂ ਨੇ 9.3 ਲੱਖ ਰੁਪਏ ਦੀ ਕੀਮਤ ਦੀ ਐੱਮ. ਡੀ. ਅਤੇ ਬਰਾਊਨ ਸ਼ੂਗਰ ਵਰਗੇ ਨਸ਼ੀਲੇ ਪਦਾਰਥ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 (ਐੱਨ. ਡੀ. ਪੀ. ਐੱਸ) ਤਹਿਤ ਕੇਸ ਦਰਜ ਕੀਤਾ ਗਿਆ ਹੈ।


Tanu

Content Editor

Related News