ਇਕ ਵਾਰ ਫ਼ਿਰ ਕੰਬ ਗਈ ਧਰਤੀ ! ਸਵੇਰੇ-ਸਵੇਰੇ ਮਹਾਰਾਸ਼ਟਰ ''ਚ ਲੱਗੇ ਭੂਚਾਲ ਦੇ ਝਟਕੇ
Tuesday, Dec 30, 2025 - 02:45 PM (IST)
ਹਿੰਗੌਲੀ- ਮਹਾਰਾਸ਼ਟਰ ਦੇ ਹਿੰਗੌਲੀ ਦੇ ਕੁਝ ਹਿੱਸਿਆਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਦੇ ਝਟਕਿਆਂ ਨਾਲ ਲੋਕਾਂ 'ਚ ਘਬਰਾਹਟ ਫੈਲ ਗਈ, ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 6 ਵਜੇ ਦੇ ਨੇੜੇ-ਤੇੜੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ ਵਸਮਤ ਤਾਲੁਕਾ ਦੇ ਪਾਂਗਰਾ ਸ਼ਿੰਦੇ ਪਿੰਡ ਕੋਲ ਸੀ, ਜਿਸ ਦੇ ਝਟਕੇ ਲਗਭਗ 10 ਕਿਲੋਮੀਟਰ ਦੇ ਦਾਇਰੇ ਤੱਕ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ 11 ਅਤੇ 17 ਦਸੰਬਰ ਨੂੰ ਔਂਧਾ ਅਤੇ ਕਲਮਪੁਰੀ ਤਾਲੁਕਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਕਿਹਾ,''ਰਾਹਤ ਦੀ ਗੱਲ ਹੈ ਕਿ ਜ਼ਿਲ੍ਹੇ 'ਚ ਕਿਤੋਂ ਵੀ ਜਾਨੀ ਜਾਂ ਸੰਪਤੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
