ਜਾਅਲੀ ਦਿਵਿਆਂਗ ਸਰਟੀਫਿਕੇਟਾਂ ਦੇ ਮਾਮਲੇ ''ਚ ਪ੍ਰਿੰਸੀਪਲ ਸਮੇਤ 7 ਅਧਿਆਪਕ ਮੁਅੱਤਲ

Wednesday, Jan 21, 2026 - 12:06 PM (IST)

ਜਾਅਲੀ ਦਿਵਿਆਂਗ ਸਰਟੀਫਿਕੇਟਾਂ ਦੇ ਮਾਮਲੇ ''ਚ ਪ੍ਰਿੰਸੀਪਲ ਸਮੇਤ 7 ਅਧਿਆਪਕ ਮੁਅੱਤਲ

ਨਾਂਦੇੜ- ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ 'ਚ ਜਾਅਲੀ ਦਿਵਿਆਂਗਤਾ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਾਲੇ ਇਕ ਪ੍ਰਿੰਸੀਪਲ ਸਮੇਤ 7 ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਕਾਰਵਾਈ ਪ੍ਰਾਇਮਰੀ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਇਕ ਵਿਸ਼ੇਸ਼ ਜਾਂਚ ਤੋਂ ਬਾਅਦ ਕੀਤੀ ਗਈ ਹੈ।

ਜਾਂਚ 'ਚ ਹੋਏ ਵੱਡੇ ਖੁਲਾਸੇ

ਪ੍ਰਾਇਮਰੀ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਸਤੰਬਰ 'ਚ ਉਨ੍ਹਾਂ ਅਧਿਆਪਕਾਂ ਦੀ ਪਛਾਣ ਕਰਨ ਲਈ ਇਕ ਵੈਰੀਫਿਕੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜੋ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਦਿਵਿਆਂਗ ਕੋਟੇ ਦਾ ਲਾਭ ਲੈ ਰਹੇ ਸਨ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਨ੍ਹਾਂ 7 ਅਧਿਆਪਕਾਂ ਦੇ ਦਿਵਿਆਂਗਤਾ ਸਰਟੀਫਿਕੇਟ ਜ਼ਿਲ੍ਹਾ ਸਿਵਲ ਸਰਜਨ ਦਫ਼ਤਰ ਦੇ ਰਿਕਾਰਡ (ਰਜਿਸਟਰ) 'ਚ ਦਰਜ ਹੀ ਨਹੀਂ ਸਨ।

ਨਿਯਮਾਂ ਦੀਆਂ ਉਡਾਈਆਂ ਧੱਜੀਆਂ 

ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਮਾਮਲਿਆਂ 'ਚ ਦਿਵਿਆਂਗਤਾ ਦਾ ਪ੍ਰਤੀਸ਼ਤ 40% ਤੋਂ ਘੱਟ ਸੀ, ਜਿਸ ਕਾਰਨ ਇਹ ਅਧਿਆਪਕ ਇਸ ਸ਼੍ਰੇਣੀ ਦੇ ਲਾਭ ਲੈਣ ਦੇ ਯੋਗ ਨਹੀਂ ਸਨ। ਜ਼ਿਲ੍ਹਾ ਪ੍ਰੀਸ਼ਦ ਦੇ ਇਕ ਸਕੂਲ ਦੇ ਪ੍ਰਿੰਸੀਪਲ 'ਤੇ ਦੋਸ਼ ਹੈ ਕਿ ਉਹ ਬਿਨਾਂ ਕਿਸੇ ਸਰਟੀਫਿਕੇਟ ਦੇ ਹੀ ਦਿਵਿਆਂਗਤਾ ਸਬੰਧੀ ਰਿਆਇਤਾਂ ਹਾਸਲ ਕਰ ਰਿਹਾ ਸੀ। ਬਾਕੀ 6 ਅਧਿਆਪਕਾਂ 'ਚੋਂ ਕੁਝ ਨੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਸਨ, ਜਦੋਂ ਕਿ ਕੁਝ ਵੱਲੋਂ ਪੇਸ਼ ਕੀਤੇ ਗਏ ਸਰਟੀਫਿਕੇਟ ਜ਼ਿਲ੍ਹਾ ਸਿਵਲ ਸਰਜਨ ਦੁਆਰਾ ਜਾਰੀ ਨਹੀਂ ਕੀਤੇ ਗਏ ਸਨ।

ਪ੍ਰਸ਼ਾਸਨ ਦੀ ਸਖ਼ਤ ਕਾਰਵਾਈ 

ਇਸ ਧੋਖਾਧੜੀ ਦਾ ਪਰਦਾਫਾਸ਼ ਹੋਣ ਤੋਂ ਬਾਅਦ, ਜ਼ਿਲ੍ਹਾ ਪ੍ਰੀਸ਼ਦ ਦੀ ਮੁੱਖ ਕਾਰਜਕਾਰੀ ਅਧਿਕਾਰੀ (CEO) ਮੇਘਨਾ ਕਵਲੀ ਨੇ ਸੋਮਵਾਰ ਨੂੰ ਸੱਤਾਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News