ਵੱਡਾ ਹਾਦਸਾ: ਹਾਈਡ੍ਰੋਜਨ ਗੈਸ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ

Saturday, Aug 03, 2024 - 10:43 AM (IST)

ਵੱਡਾ ਹਾਦਸਾ: ਹਾਈਡ੍ਰੋਜਨ ਗੈਸ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ

ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਸ਼ੁੱਕਰਵਾਰ ਰਾਤ ਹਾਈਡ੍ਰੋਜਨ ਗੈਸ ਦੇ ਸਿਲੰਡਰ ਲੈ ਕੇ ਜਾ ਰਹੇ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਵਿਚ ਅੱਗ ਲੱਗ ਗੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 2 ਵਜੇ ਦੀ ਹੈ, ਜਿਸ ਕਾਰਨ ਕੁਝ ਘੰਟਿਆਂ ਤੱਕ ਆਵਾਜਾਈ ਜਾਮ ਰਹੀ। 

ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਵਸਈ ਵਿਰਾਰ ਸ਼ਹਿਰ ਮਹਾਨਗਰ ਪਾਲਿਕਾ ਦੇ ਫਾਇਰ ਬ੍ਰਿਗੇਡ ਅਧਿਕਾਰੀ ਭੂਪੇਸ਼ ਭੋਈਰ ਨੇ ਕਿਹਾ ਕਿ ਗੁਜਰਾਤ ਤੋਂ ਮੁੰਬਈ ਹਾਈਡ੍ਰੋਜਨ  ਗੈਸ ਸਿਲੰਡਰ ਲੈ ਕੇ ਜਾ ਰਿਹਾ ਟਰੱਕ ਵਸਈ ਅਤੇ ਤੁੰਗਾਰੇਸ਼ਵਰ ਫਾਟਾ ਦਰਮਿਆਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। 

ਕੁਝ ਸਿਲੰਡਰ ਵੀ ਫਟ ਗਏ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕੁਝ ਘੰਟਿਆਂ 'ਚ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਜਦੋਂ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ, ਉਦੋਂ ਤੱਕ ਪੂਰਾ ਇਲਾਕਾ ਅੱਗ ਦੀ ਲਪੇਟ 'ਚ ਆ ਚੁੱਕਾ ਸੀ।


author

Tanu

Content Editor

Related News