ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 5 ਲੋਕਾਂ ਦੀ ਦਰਦਨਾਕ ਮੌਤ

Tuesday, May 23, 2023 - 10:32 AM (IST)

ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 5 ਲੋਕਾਂ ਦੀ ਦਰਦਨਾਕ ਮੌਤ

ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 7 ਹੋਰ ਲੋਕ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ ਰਾਜ ਦੀ ਰਾਜਧਾਨੀ ਮੁੰਬਈ ਤੋਂ ਕਰੀਬ 60 ਕਿਲੋਮੀਟਰ ਦੂਰ ਅਮਰਾਵਤੀ ਦੇ ਖੱਲਾਰ ਪੁਲਸ ਥਾਣਾ ਖੇਤਰ ਦੇ ਅਧੀਨ ਦਰਿਆਪੁਰ-ਅੰਜਨਗਾਂਵ ਰੋਡ 'ਤੇ ਸੋਮਵਾਰ ਰਾਤ ਕਰੀਬ 11 ਵਜੇ ਹੋਇਆ।

ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ 'ਚ ਜ਼ਿਆਦਾਤਰ ਇਕ ਹੀ ਪਰਿਵਾਰ ਦੇ ਮੈਂਬਰ ਹਨ। ਉਹ ਇਕ ਪਰਿਵਾਰਕ ਸਮਾਰੋਹ ਤੋਂ ਦਰਿਆਪੁਰ ਪਰਤ ਰਹੇ ਸਨ। ਉਨ੍ਹਾਂ ਕਿਹਾ,''ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ।'' ਜ਼ਖ਼ਮੀਆਂ ਨੂੰ ਦਰਿਆਪੁਰ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


author

DIsha

Content Editor

Related News