ਵਿਆਹ ਦਾ ਝਾਂਸਾ ਦੇ ਕੇ ਔਰਤ ਨੂੰ 3 ਲੱਖ ਰੁਪਏ ''ਚ ''ਵੇਚਿਆ'', 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
Wednesday, Jan 07, 2026 - 02:09 PM (IST)
ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਪੁਲਸ ਨੇ 20 ਸਾਲਾ ਆਦਿਵਾਸੀ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਤਿੰਨ ਲੱਖ ਰੁਪਏ 'ਚ 'ਵੇਚਣ' ਅਤੇ ਉਸ ਦਾ ਉਤਪੀੜਨ ਕਰਨ ਦੇ ਦੋਸ਼ 'ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਟਕਾਰੀ ਭਾਈਚਾਰੇ ਤੋਂ ਆਉਣ ਵਾਲੀ ਔਰਤ ਨੇ ਦੋਸ਼ ਲਗਾਇਆ ਕਿ ਮਈ 2024 'ਚ ਉਸ ਨੂੰ ਨਾਸਿਕ ਦੇ ਇਕ ਵਿਅਕਤੀ ਨਾਲ ਜ਼ਬਰਨ ਵਿਆਹ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ। ਅਧਿਕਾਰੀ ਨੇ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਅਕਤੀ ਅਤੇ ਉਸ ਦੀ ਮਾਂ ਨੇ 2 ਬਿਚੌਲਿਆਂ ਨੂੰ ਤਿੰਨ ਲੱਖ ਰੁਪਏ ਦਿੱਤੇ ਸਨ, ਜਿਨ੍ਹਾਂ ਨੂੰ ਔਰਤ ਦੀ ਤਸਕਰੀ ਕੀਤੀ ਅਤੇ ਉਸ ਦਾ ਵਿਆਹ ਕਰਵਾ ਦਿੱਤਾ।
ਸ਼ਿਕਾਇਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਦੇ ਪਰਿਵਾਰ ਨੇ ਉਸ ਨੂੰ ਸਰੀਰਕ ਅਤੇ ਮਾਨਸਿਕ ਰੂਪ ਨਾਲ ਤੰਗ ਕੀਤਾ ਅਤੇ ਹਮੇਸ਼ਾ ਉਸ ਖ਼ਿਲਾਫ਼ ਜਾਤੀਸੂਚਕ ਅਪਸ਼ਬਦਾਂ ਦੀ ਵਰਤੋਂ ਕਰਦੇ ਸਨ। ਉਸ ਨੇ ਦੋਸ਼ ਲਗਾਇਆ ਕਿ ਗਰਭ ਅਵਸਥਾ ਦੌਰਾਨ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਸਮੇਂ 'ਤੇ ਭੋਜਨ ਨਹੀਂ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁੱਤ ਦੇ ਜਨਮ ਤੋਂ ਬਾਅਦ ਔਰਤ ਜੂਨ 2025 'ਚ ਆਪਣੀ ਮਾਂ ਨਾਲ ਘਰ ਆ ਗਈ। ਉਨ੍ਹਾਂ ਦੱਸਿਆ ਕਿ ਮਾਮਲਾ 6 ਜਨਵਰੀ ਨੂੰ ਉਦੋਂ ਸਾਹਮਣੇ ਆਇਆ ਜਦੋਂ ਦੋਸ਼ੀ ਨੇ ਉਸ ਦੇ ਬੱਚੇ ਨੂੰ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੂੰ ਦਖਲਅੰਦਾਜੀ ਕਰਨੀ ਪਈ। ਇੰਸਪੈਕਟਰ ਦਤਾਤ੍ਰੇਯ ਬਾਜੀਰਾਵ ਕਿੰਦਰੇ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਅੱਤਿਆਚਾਰ ਨਿਵਾਰਨ) ਐਕਟ ਦੇ ਅਧੀਨ ਵਾਡਾ ਥਾਣੇ 'ਚ ਦੋਸ਼ੀ, ਉਸ ਦੀ ਮਾਂ ਅਤੇ 2 ਬਿਚੌਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
