ਚੰਗੀ ਖ਼ਬਰ : ਮਹਾਰਾਸ਼ਟਰ ''ਚ 103 ਸਾਲਾ ਬਜ਼ੁਰਗ ਨੇ ਦਿੱਤੀ ਕੋਰੋਨਾ ਨੂੰ ਮਾਤ

05/09/2021 10:35:43 AM

ਪਾਲਘਰ- ਮਹਾਰਾਸ਼ਟਰ 'ਚ 103 ਸਾਲਾ ਇਕ ਬਜ਼ੁਰਗ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਲ੍ਹੇ ਦੇ ਵੀਰੇਂਦਰ ਨਗਰ ਦੇ ਵਾਸੀ ਸ਼ਾਮਰਾਵ ਇੰਗਲੇ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਇੱਥੇ ਦੇ ਗ੍ਰਾਮੀਣ ਕੋਵਿਡ-19 ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਲ੍ਹਾ ਕਲੈਕਟ੍ਰੇਟ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਮਾਰੀ ਤੋਂ ਸਿਹਤਮੰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸ਼ੀ। ਹਸਪਤਾਲ ਦੇ ਡਾਕਟਰਾਂ ਅਨੁਸਾਰ, ਬਜ਼ੁਰਗ ਨੂੰ ਦਿੱਤਾ ਗਿਆ ਇਲਾਜ ਉਨ੍ਹਾਂ 'ਤੇ ਅਸਰਦਾਰ ਸਾਬਿਤ ਹੋਇਆ ਅਤੇ ਉਨ੍ਹਾਂ ਨੇ ਹਸਪਤਾਲ ਦੇ ਕਰਮੀਆਂ ਨਾਲ ਪੂਰਾ ਸਹਿਯੋਗ ਕੀਤਾ।

ਇਹ ਵੀ ਪੜ੍ਹੋ : ਰਾਹੁਲ ਨੇ ਕੋਵਿਡ ਮਹਾਮਾਰੀ ਨੂੰ 'ਮੋਵਿਡ' ਮਹਾਮਾਰੀ ਕਹਿ ਕੇ ਉਡਾਇਆ PM ਮੋਦੀ ਦਾ ਮਜ਼ਾਕ

ਸ਼ਨੀਵਾਰ ਨੂੰ ਹਸਪਤਾਲ ਤੋਂ ਨਿਕਲਦੇ ਸਮੇਂ ਬਜ਼ੁਰਗ ਦੇ ਚਿਹਰੇ 'ਤੇ ਖੁਸ਼ੀ ਸੀ। ਪਾਲਘਰ ਦੇ ਜ਼ਿਲ੍ਹਾ ਅਧਿਕਾਰੀ ਡਾ. ਮਾਨਿਕ ਗੁਰਸਾਲ ਅਤੇ ਹਸਪਤਾਲ ਦੇ ਕਾਮਿਆਂ ਨੇ ਬਜ਼ੁਰਗ ਵਿਅਕਤੀ ਦੇ ਹਸਪਤਾਲ ਤੋਂ ਜਾਂਦੇ ਸਮੇਂ ਉਨ੍ਹਾਂ ਨੂੰ ਫੁੱਲ ਦੇ ਕੇ ਵਿਦਾ ਕੀਤਾ। ਅਧਿਕਾਰਤ ਅੰਕੜਿਆਂ ਅਨੁਸਾਰ ਜ਼ਿਲ੍ਹੇ 'ਚ ਕੋਰੋਨਾ ਦੇ ਮਾਮਲੇ 95,682 ਹੋ ਗਏ ਹਨ ਅਤੇ 1,715 ਲੋਕਾਂ ਦੀ ਮੌਤ ਇਸ ਮਹਾਮਾਰੀ ਨਾਲ ਹੋਈ ਹੈ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਪੱਤਰਕਾਰਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ


DIsha

Content Editor

Related News