ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500, ਪੰਜ ਮੈਂਬਰੀ ਪਰਿਵਾਰ ਨੂੰ 3 ਮੁਫਤ ਸਿਲੰਡਰ
Saturday, Jun 29, 2024 - 10:26 AM (IST)
ਮੁੰਬਈ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿਚ ਸੂਬੇ ਦਾ 2024-25 ਦਾ ਬਜਟ ਪੇਸ਼ ਕੀਤਾ। ਬਜਟ ਵਿਚ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਹ ਭੱਤਾ 21 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਮਿਲੇਗਾ। ਵਿੱਤ ਮੰਤਰਾਲਾ ਦਾ ਚਾਰਜ ਵੀ ਸੰਭਾਲ ਰਹੇ ਪਵਾਰ ਨੇ ਵਿਧਾਨ ਸਭਾ ’ਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ‘ਮੁੱਖ ਮੰਤਰੀ ਮਾਝੀ ਲਾਡਕੀ ਬਹਿਨ' (ਮੇਰੀ ਪਿਆਰੀ ਭੈਣ) ਯੋਜਨਾ ਨੂੰ ਜੁਲਾਈ ਮਹੀਨੇ ਤੋਂ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਿਤਾ ਨੂੰ ਮਿਲੇਗੀ ਨਵੀਂ ਜ਼ਿੰਦਗੀ; ਨਾਬਾਲਗ ਧੀ ਕਰੇਗੀ ਲੀਵਰ ਦਾਨ, ਹਾਈ ਕੋਰਟ ਨੇ ਦਿੱਤੀ ਮਨਜ਼ੂਰੀ
ਸੂਬੇ ’ਚ ਅਕਤੂਬਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ 4 ਮਹੀਨੇ ਪਹਿਲਾਂ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਸਾਲਾਨਾ ਬਜਟ ਅਲਾਟਮੈਂਟ 46,000 ਕਰੋੜ ਰੁਪਏ ਹੋਵੇਗੀ। ਇਕ ਹੋਰ ਭਲਾਈ ਸਕੀਮ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਅੰਨਪੂਰਨਾ ਯੋਜਨਾ’ ਤਹਿਤ 5 ਮੈਂਬਰਾਂ ਵਾਲੇ ਇਕ ਯੋਗ ਪਰਿਵਾਰ ਨੂੰ ਹਰ ਸਾਲ ਤਿੰਨ ਮੁਫ਼ਤ ਐੱਲ. ਪੀ. ਜੀ. ਸਿਲੰਡਰ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ 44 ਲੱਖ ਕਿਸਾਨਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣਗੇ। ਫ਼ਸਲ ਨੁਕਸਾਨੇ ਜਾਣ 'ਤੇ ਮੁਆਵਜ਼ੇ ਦੇ ਰੂਪ ਵਿਚ ਰਾਸ਼ੀ ਪਹਿਲਾਂ 25,000 ਰੁਪਏ ਸੀ ਅਤੇ ਹੁਣ ਇਸ ਨੂੰ ਵਧਾ ਕੇ 50,000 ਰੁਪਏ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋੋ- ਲੱਖਾਂ ਰੁਪਏ ਖਰਚ ਕੇ ਚਾਵਾਂ ਨਾਲ ਪੁੱਤ ਭੇਜਿਆ ਸੀ ਕੈਨੇਡਾ, 7 ਦਿਨਾਂ ਮਗਰੋਂ ਹੀ ਪੁੱਤ ਦੀ ਮੌਤ ਦੀ ਖ਼ਬਰ ਨੇ ਪੁਆਏ ਵੈਣ
ਕਿਸਾਨਾਂ ਦੀ ਮਦਦ ਲਈ ਸਰਕਾਰ ਵਚਨਬੱਧ
ਕਿਸਾਨਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਬੀਜ, ਸਿੰਚਾਈ ਸਹੂਲਤ, ਤਕਨਾਲੋਜੀ ਦਾ ਇਸਤੇਮਾਲ, ਐਗਰੀ ਯੀਲਡ ਦੇ ਸੋਟੇਰਜ਼ ਲਈ ਸਬਸਿਡੀ ਦੇ ਸਬੰਧ ਵਿਚ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਵਿੱਤੀ ਸਾਲ 2023-24 ਤੋਂ ਕਿਸਾਨਾਂ ਦੀ ਮਦਦ ਲਈ ਨਮੋ ਸ਼ੇਤਕਰੀ ਮਹਾਸਨਮਾਨ ਨਿਧੀ, ਇਕ ਰੁਪਏ ਵਿਚ ਫ਼ਸਲ ਬੀਮਾ ਵਰਗੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਵਿਦਰਭ ਅਤੇ ਮਰਾਠਵਾੜਾ ਦੇ 16 ਜ਼ਿਲ੍ਹਿਆਂ ਵਿਚ ਯੋਜਨਾਵਾਂ ਸਫ਼ਲਤਾਪੂਰਵਕ ਪੂਰੀ ਕੀਤੀ ਗਈ ਹੈ। 6 ਹਜ਼ਾਰ ਕਰੋੜ ਦੀਆਂ ਇਨ੍ਹਾਂ ਯੋਜਨਾਵਾਂ ਦਾ ਦੂਜਾ ਪੜਾਅ 21 ਜ਼ਿਲ੍ਹਿਆਂ ਵਿਚ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਬੋਲੇ- ਸੰਸਦ 'ਚ NEET ਮੁੱਦੇ 'ਤੇ ਚਰਚਾ ਹੋਵੇ, ਪ੍ਰਧਾਨ ਮੰਤਰੀ ਵੀ ਲੈਣ ਹਿੱਸਾ
ਪਿਆਜ਼ ਉਤਪਾਦਕ ਕਿਸਾਨਾਂ ਨੂੰ 850 ਕਰੋੜ ਰੁਪਏ ਦੀ ਸਬਸਿਡੀ
ਪਿਆਜ਼ ਉਤਪਾਦਕ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 350 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 850 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਗਾਰੰਟੀਸ਼ੁਦਾ ਭਾਅ 'ਤੇ ਪਿਆਜ਼ ਅਤੇ ਕਪਾਹ ਦੀ ਖਰੀਦ ਲਈ 200-200 ਕਰੋੜ ਰੁਪਏ ਦਾ ਰਿਵਾਲਵਿੰਗ ਫੰਡ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਭੋਲੇਨਾਥ ਦੇ ਜੈਕਾਰਿਆਂ ਨਾਲ ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ, ਮਨੋਜ ਸਿਨਹਾ ਨੇ ਵਿਖਾਈ ਹਰੀ ਝੰਡੀ
ਚਾਰ ਮਹੀਨਿਆਂ ਬਾਅਦ ਹੋਣਗੀਆਂ ਚੋਣਾਂ
ਮਹਾਰਾਸ਼ਟਰ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀਰਵਾਰ (28 ਜੂਨ) ਨੂੰ ਸ਼ੁਰੂ ਹੋਇਆ ਅਤੇ 12 ਜੁਲਾਈ ਤੱਕ ਚੱਲੇਗਾ। ਅਗਲੇ 4 ਮਹੀਨਿਆਂ ਵਿਚ ਹੋਣ ਵਾਲੀਆਂ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਵਿਧਾਨ ਸਭਾ ਸੈਸ਼ਨ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e