ਮਹਾਰਾਸ਼ਟਰ : ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 18 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

03/04/2023 12:35:50 PM

ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਪੁਲਸ ਨੇ 10 ਔਰਤਾਂ ਸਮੇਤ 18 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਦੇਸ਼ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿਣ ਦਾ ਦੋਸ਼ ਹੈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਨਵੀਂ ਮੁੰਬਈ ਪੁਲਸ ਨੇ 2 ਮਾਰਚ ਨੂੰ ਇਹ ਗ੍ਰਿਫ਼ਤਾਰੀ ਕੀਤੀ। ਰਬਾਲੇ ਪੁਲਸ ਥਾਣੇ ਦੇ ਅਧਿਕਾਰੀ ਨੇ ਕਿਹਾ,''ਪੁਲਸ ਨੂੰ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੁਝ ਬੰਗਲਾਦੇਸ਼ੀ ਨਾਗਰਿਕ ਨਵੀਂ ਮੁੰਬਈ ਦੇ ਘਨਸੋਲੀ ਇਲਾਕੇ 'ਚ ਉਨ੍ਹਾਂ 'ਚੋਂ ਇਕ ਦਾ ਵਿਆਹ ਦੀ ਵਰ੍ਹੇਗੰਢ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਣਗੇ। ਇਸ ਤੋਂ ਬਾਅਦ ਨਵੀਂ ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਰਾਤ ਨੂੰ ਇਮਾਰਤ 'ਤੇ ਛਾਪਾ ਮਾਰਿਆ।''

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ 10 ਔਰਤਾਂ ਅਤੇ 8 ਪੁਰਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਪਿਛਲੇ ਇਕ ਸਾਲ ਤੋਂ ਬਿਨਾਂ ਕਿਸੇ ਗੈਰ-ਕਾਨੂੰਨੀ ਦਸਤਾਵੇਜ਼ ਦੇ ਇਸ ਇਲਾਕੇ 'ਚ ਰਹਿ ਰਹੇ ਸਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਵਿਦੇਸ਼ੀ ਕਾਨੂੰਨ, 1946 ਅਤੇ ਪਾਸਪੋਰਟ (ਭਾਰਤ 'ਚ ਪ੍ਰਵੇਸ਼) ਨਿਯਮ, 1950 ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।


DIsha

Content Editor

Related News