ਮੁੰਬਈ ’ਚ ਮੋਹਲੇਧਾਰ ਮੀਂਹ ਬਣਿਆ ਆਫ਼ਤ, 25 ਲੋਕਾਂ ਦੀ ਮੌਤ

07/18/2021 1:27:57 PM

ਮੁੰਬਈ— ਮੁੰਬਈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਐਤਵਾਰ ਤੜਕੇ ਭਾਰੀ ਮੀਂਹ ਪੈਣ ਕਾਰਨ ਵੱਖ-ਵੱਖ ਘਟਨਾਵਾਂ ’ਚ 25 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁੰਬਈ 150 ਮਿਲੀਮੀਟਰ ਤੋਂ 200 ਮਿਲੀਮੀਟਰ ਤੋਂ ਵੱਧ ਮੋਹਲੇਧਾਰ ਮੀਂਹ ਨਾਲ ਕਈ ਇਲਾਕੇ ਪਾਣੀ-ਪਾਣੀ ਹੋ ਗਏ। ਜਿਸ ਕਾਰਨ ਸੜਕ ਅਤੇ ਰੇਲ ਆਵਾਜਾਈ ’ਤੇ ਅਸਰ ਪਿਆ। ਓਧਰ ਬੀ. ਐੱਮ. ਸੀ. ਆਫ਼ਤ ਸੈੱਲ ਅਤੇ ਐੱਨ. ਡੀ. ਆਰ. ਐੱਫ. ਮੁਤਾਬਕ ਚੈਂਬੂਰ ਇਲਾਕੇ ਦੇ ਵਾਸ਼ੀਨਾਕਾ ਵਿਚ ਤੜਕੇ ਕਰੀਬ 1 ਵਜੇ ਇਕ ਦਰੱਖਤ ਡਿੱਗਣ ਨਾਲ ਉਸ ਨਾਲ ਲੱਗਦੀ ਕੰਧ ਢਹਿ ਗਈ, ਜਿਸ ਨਾਲ 17 ਲੋਕਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਮੁੰਬਈ ’ਚ ਮੀਂਹ ਦਾ ਕਹਿਰ; PM ਮੋਦੀ ਨੇ ਜਤਾਇਆ ਦੁੱਖ, ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

PunjabKesari

ਇਕ ਹੋਰ ਘਟਨਾ ਵਿਚ ਵਿਕਰੋਲੀ ਪੂਰਬ ਦੇ ਸੂਰਈਆ ਨਗਰ ’ਚ ਦੇਰ ਰਾਤ ਢਾਈ ਵਜੇ 6 ਕੱਚੇ ਮਕਾਨਾਂ ਦੇ ਢਹਿ ਜਾਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਦੋਹਾਂ ਘਟਨਾਵਾਂ ਵਿਚ ਜ਼ਖਮੀ ਹੋਏ ਲੱਗਭਗ 7-8 ਲੋਕਾਂ ਨੂੰ ਘਾਟਕੋਪਰ ਦੇ ਰਾਜਾਵਾੜੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਰਿਪੋਰਟ ਮੁਤਾਬਕ ਚੈਂਬੂਰ ਇਲਾਕੇ ਵਿਚ ਕੰਧ ਦੇ ਮਲਬੇ ਹੇਠਾਂ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਘਟਨਾ ਵਾਲੀ ਥਾਂ ’ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੰਧ ਦਾ ਮਲਬਾ ਹਟਾਉਣ ਦੀ ਕੋਸ਼ਿਸ਼ ਹੋ ਰਹੀ ਹੈ।

ਇਹ ਵੀ ਪੜ੍ਹੋ: ਮੋਹਲੇਧਾਰ ਮੀਂਹ ਕਾਰਨ ਮੁੰਬਈ ਬੇਹਾਲ, ਸੜਕਾਂ ਤੋਂ ਲੈ ਕੇ ਰੇਲਵੇ ਟਰੈੱਕ ਤੱਕ ਪਾਣੀ ’ਚ ਡੁੱਬੇ (ਤਸਵੀਰਾਂ)

PunjabKesari

ਦੱਸ ਦੇਈਏ ਕਿ ਮੁੰਬਈ ’ਚ ਕਈ ਘੰਟੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ, ਜਿਸ ਦੀ ਵਜ੍ਹਾ ਕਰ ਕੇ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਜਾਣ ’ਚ ਮੁਸ਼ਕਲ ਆ ਰਹੀ ਹੈ। ਮੁੰਬਈ ਵਿਚ ਬੀਤੀ ਰਾਤ ਮੋਹਲੇਧਾਰ ਮੀਂਹ ਪੈਂਦਾ ਰਿਹਾ। ਰੇਲਵੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੂਰੀ ਰਾਤ ਪਏ ਮੀਂਹ ਕਾਰਨ ਪਟੜੀਆਂ ਵਿਚ ਪਾਣੀ ਭਰ ਜਾਣ ਕਾਰਨ ਵਿੱਤੀ ਰਾਜਧਾਨੀ ਵਿਚ ਮੱਧ ਰੇਲਵੇ ਅਤੇ ਪੱਛਮੀ ਰੇਲਵੇ ਦੀ ਉੱਪ ਨਗਰੀ ਟਰੇਨ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਤਵਾਰ ਦਾ ਦਿਨ ਹੋਣ ਕਾਰਨ ਜ਼ਿਆਦਾਤਰ ਲੋਕ ਘਰਾਂ ਅੰਦਰ ਹੀ ਰਹੇ, ਕਿਉਂਕਿ ਸਵੇਰ ਤੋਂ ਬਾਅਦ ਮੀਂਹ ਦੀ ਤੀਬਰਤਾ ਘੱਟ ਹੋ ਗਈ ਸੀ। ਇਸ ਮੀਂਹ ਨੇ 26 ਜੁਲਾਈ 2005 ਨੂੰ 24 ਘੰਟੇ ਵਿਚ 944 ਮਿਲੀਮੀਟਰ ਮੀਂਹ ਪੈਣ ਦੀ ਯਾਦ ਦਿਵਾ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਮਹਿਕਮੇ ਨੇ ਭਾਰੀ ਮੀਂਹ ਪੈਣ ਕਾਰਨ ਮੁੰਬਈ ਲਈ ਰੈੱਡ ਅਲਰਟ ਜਾਰੀ ਕੀਤਾ ਹੈ। 

PunjabKesari


Tanu

Content Editor

Related News