ਊਧਵ ਠਾਕਰੇ ਦੇ ਬੇਟੇ ਆਦਿੱਤਿਆ ਠਾਕਰੇ ਵੀ ਹੋਏ ਕੋਰੋਨਾ ਦੇ ਸ਼ਿਕਾਰ
Sunday, Mar 21, 2021 - 10:28 AM (IST)

ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੇ ਬੇਟੇ ਅਤੇ ਮੰਤਰੀ ਆਦਿੱਤਿਆ ਠਾਕਰੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ। ਇਸ ਗੱਲ ਦੀ ਜਾਣਕਾਰੀ ਆਦਿੱਤਿਆ ਨੇ ਖ਼ੁਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਤੋਂ ਕੋਰੋਨਾ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਕੋਵਿਡ ਦੇ ਹਲਕੇ ਲੱਛਣ ਹੋਣ 'ਤੇ ਮੈਂ ਖ਼ੁਦ ਦੀ ਜਾਂਚ ਕਰਵਾਈ ਸੀ ਅਤੇ ਮੈਂ ਕੋਵਿਡ ਪਾਜ਼ੇਟਿਵ ਪਾਇਆ ਗਿਆ ਹਾਂ। ਮੈਂ ਹਰ ਕਿਸੇ ਨੂੰ ਅਪੀਲ ਕਰਦਾ ਹਾਂ ਕਿ ਜੋ ਮੇਰੇ ਸੰਪਰਕ 'ਚ ਆਏ ਹਨ, ਉਹ ਆਪਣੀ ਜਾਂਚ ਕਰਵਾ ਲੈਣ। ਕ੍ਰਿਪਾ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰੋ ਅਤੇ ਸੁਰੱਖਿਆ ਰਹੋ।''