ਮਹਾਰਾਸ਼ਟਰ ਚੋਣਾਂ : ਕਾਂਗਰਸ ਨੇ ਜਾਰੀ ਕੀਤੀ ਪਹਿਲੀ ਸੂਚੀ, 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Thursday, Oct 24, 2024 - 09:48 PM (IST)

ਨੈਸ਼ਨਲ ਡੈਸਕ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਸੂਚੀ ਵਿੱਚ ਸੀਨੀਅਰ ਨੇਤਾਵਾਂ ਨਾਨਾ ਪਟੋਲੇ ਅਤੇ ਪ੍ਰਿਥਵੀਰਾਜ ਚਵਾਨ ਦੇ ਨਾਂ ਸ਼ਾਮਲ ਹਨ। ਪਾਰਟੀ ਨੇ ਕਰਾਡ ਦੱਖਣੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚੌਹਾਨ ਨੂੰ ਟਿਕਟ ਦਿੱਤੀ ਹੈ, ਜਦੋਂ ਕਿ ਸਾਬਕਾ ਊਰਜਾ ਮੰਤਰੀ ਨਿਤਿਨ ਰਾਉਤ ਨੂੰ ਨਾਗਪੁਰ ਉੱਤਰੀ ਸੀਟ ਤੋਂ ਦੁਬਾਰਾ ਟਿਕਟ ਦਿੱਤੀ ਗਈ ਹੈ।
 

 

 


Baljit Singh

Content Editor

Related News