ਮਹਾਰਾਸ਼ਟਰ ''ਚ ISIS ਨਾਲ ਸਬੰਧ ਹੋਣ ਦੇ ਦੋਸ਼ ''ਚ 9 ਗ੍ਰਿਫਤਾਰ

01/23/2019 12:48:03 PM

ਮੁੰਬਈ— ਗਣਤੰਤਰ ਦਿਵਸ 'ਤੇ ਆਈ. ਐੱਸ. ਆਈ. ਐੱਸ. ਦੇ ਅੱਤਵਾਦੀ ਦਿੱਲੀ 'ਚ ਦਾਖਲ ਹੋ ਸਕਦੇ ਹਨ ਅਤੇ ਤਰਥੱਲੀ ਮਚਾ ਸਕਦੇ ਹਨ। ਇਸ ਲਈ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਖੁਫੀਆ ਏਜੰਸੀਆਂ ਨੇ ਅਲਰਟ ਵੀ ਜਾਰੀ ਕੀਤਾ ਹੈ। ਇਸ ਅਲਰਟ ਤੋਂ ਬਾਅਦ ਬੁੱਧਵਾਰ ਨੂੰ ਮਹਾਰਾਸ਼ਟਰ ਅੱਤਵਾਦੀ ਵਿਰੋਧੀ ਦਸਤੇ (ਏ. ਟੀ. ਐੱਸ.) ਨੇ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਨਾਲ ਸਬੰਧ ਰੱਖਣ ਦੇ ਦੋਸ਼ ਵਿਚ 9 ਲੋਕਾਂ ਨੂੰ ਔਰਗਾਬਾਦ ਅਤੇ ਠਾਣੇ ਤੋਂ ਗ੍ਰਿਫਤਾਰ ਕੀਤਾ ਹੈ। 

ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਸੋਸ਼ਲ ਮੀਡੀਆ ਜ਼ਰੀਏ ਆਈ. ਐੱਸ. ਆਈ. ਐੱਸ. ਦੇ ਸੰਪਰਕ ਵਿਚ ਸਨ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਸਨ। ਮਹਾਰਾਸ਼ਟਰ ਏ. ਟੀ. ਐੱਸ. ਨੇ ਬੀਤੇ ਲੰਬੇ ਸਮੇਂ ਤੋਂ ਇਨ੍ਹਾਂ ਸਾਰਿਆਂ 'ਤੇ ਨਜ਼ਰ ਰੱਖੀ ਹੋਈ ਸੀ। ਏ. ਟੀ. ਐੱਸ. ਨੂੰ ਸ਼ੱਕ ਸੀ ਕਿ ਇਹ ਗਰੁੱਪ ਸੂਬੇ ਵਿਚ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਹੇ ਸਨ। ਗ੍ਰਿਫਤਾਰੀ ਤੋਂ ਮਗਰੋਂ ਇਨ੍ਹਾਂ ਸਾਰਿਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।


Tanu

Content Editor

Related News