ਮਹਾਰਾਸ਼ਟਰ : ਕਾਰ ਖੂਹ ''ਚ ਡਿੱਗਣ ਨਾਲ 5 ਲੋਕਾਂ ਦੀ ਮੌਤ

02/03/2020 12:19:00 PM

ਸਾਂਗਲੀ— ਮਹਾਰਾਸ਼ਟਰ ਦੇ ਸਾਂਗਲੀ ਜ਼ਿਲੇ 'ਚ ਸੋਮਵਾਰ ਤੜਕੇ ਇਕ ਕਾਰ ਖੂਹ 'ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਆਪਣੇ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਸਾਮਲ ਹੋਣ ਲਈ ਜਾ ਰਹੇ ਸਨ।

ਉਨ੍ਹਾਂ ਨੇ ਦੱਸਿਆ ਕਿ ਆਟਪਾਡੀ ਤਹਿਸੀਲ 'ਚ ਪਾਰੇਕਾਰ ਵਾਡੀ ਪਿੰਡ ਨੇੜੇ ਕਾਰ ਚਾਲਕ ਨੇ ਵਾਹਨ ਤੋਂ ਕੰਟਰੋਲ ਗਵਾ ਦਿੱਤਾ, ਜਿਸ ਤੋਂ ਬਾਅਦ ਕਾਰ ਸੜਕ ਕਿਨਾਰੇ ਇਕ ਖੂਹ 'ਚ ਜਾ ਡਿੱਗੀ। ਅਧਿਕਾਰੀ ਨੇ ਕਿਹਾ,''ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ।'' ਉਨ੍ਹਾਂ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

DIsha

This news is Content Editor DIsha