ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਹੋਏ ਕੋਰੋਨਾ ਪਾਜ਼ੇਟਿਵ
Wednesday, Jun 22, 2022 - 03:37 PM (IST)

ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ 'ਰੈਪਿਡ ਐਂਟੀਜਨ' ਜਾਂਚ ਰਿਪੋਰਟ 'ਚ ਊਧਵ ਠਾਕਰੇ ਦੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ। ਊਧਵ ਠਾਕਰੇ (61) ਨੇ ਹਫ਼ਤਾਵਾਰ ਕੈਬਨਿਟ ਬੈਠਕ 'ਚ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ।
ਇਹ ਵੀ ਪੜ੍ਹੋ : ਕੇਰਲ ’ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਨੂੰ 81 ਸਾਲ ਦੀ ਸਜ਼ਾ
ਮਹਾਰਾਸ਼ਟਰ 'ਚ ਰਾਜਨੀਤਕ ਸੰਕਟ ਦੇ ਮੱਦੇਨਜ਼ਰ ਮੁੰਬਈ 'ਚ ਮੌਜੂਦ ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਸਨ ਪਰ ਠਾਕਰੇ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਇਹ ਮੁਲਾਕਾਤ ਨਹੀਂ ਹੋ ਸਕੀ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੀ ਕੋਰੋਨਾ ਵਾਇਰਸ ਨਾਲ ਪੀੜਤ ਹਨ ਅਤੇ ਉਨ੍ਹਾਂ ਨੂੰ ਦੱਖਣੀ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : SIT ਨੇ ਕਾਨਪੁਰ 'ਚ ਹੋਏ 1984 ਦੰਗਿਆਂ ਦੇ ਸਿਲਸਿਲੇ 'ਚ 2 ਹੋਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ