ਤੀਜੀ ਵਾਰ ਮਹਾਰਾਸ਼ਟਰ ਦੇ CM ਬਣੇ 'ਫੜਨਵੀਸ', ਸ਼ਿੰਦੇ ਤੇ ਅਜੀਤ ਪਵਾਰ ਨੇ ਚੁੱਕੀ ਡਿਪਟੀ CM ਦੀ ਸਹੁੰ
Thursday, Dec 05, 2024 - 06:07 PM (IST)
ਨੈਸ਼ਨਲ ਡੈਸਕ : ਦੇਵੇਂਦਰ ਫੜਨਵੀਸ ਅੱਜ ਮਹਾਰਾਸ਼ਟਰ ਦੇ ਤੀਸਰੀ ਵਾਰ ਮੁੱਖ ਮੰਤਰੀ ਬਣ ਗਏ ਹਨ। ਉਹਨਾਂ ਨੇ ਆਜ਼ਾਦ ਮੈਦਾਨ 'ਚ ਮੁੱਖ ਮੰਤਰੀ ਦੇ ਵਜੋਂ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਦੇਵੇਂਦਰ ਫੜਨਵੀਸ ਨੇ ਇਸ ਮੌਕੇ ਜਿਥੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਉਥੇ ਹੀ ਅਜੀਤ ਪਵਾਰ ਅਤੇ ਏਕਨਾਥ ਸ਼ਿੰਦੇ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ - ਆਧਾਰ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਜੇ ਫਿੰਗਰ ਪ੍ਰਿੰਟ 'ਚ ਆਵੇ ਦਿੱਕਤ ਤਾਂ ਜਲਦੀ ਕਰੋ ਇਹ ਕੰਮ
ਦੱਸ ਦੇਈਏ ਕਿ ਮੁੱਖ ਮੰਤਰੀ ਦੇ ਇਸ ਸਹੁੰ ਚੁੱਕ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8