ਮਹਾਰਾਸ਼ਟਰ ਪੁਲਸ 'ਤੇ ਕੋਰੋਨਾ ਦਾ 'ਹਮਲਾ', 22 ਹਜ਼ਾਰ ਤੋਂ ਵੱਧ ਮੁਲਾਜ਼ਮ ਪ੍ਰਭਾਵਿਤ
Monday, Sep 28, 2020 - 05:42 PM (IST)
ਮੁੰਬਈ- ਦੇਸ਼ 'ਚ ਮਹਾਮਾਰੀ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਸੂਬਾ ਪੁਲਸ ਲਈ ਦਿਨੋਂ-ਦਿਨ ਖਤਰਨਾਕ ਸਿੱਧ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ 189 ਹੋਰ ਪੁਲਸ ਮੁਲਾਜ਼ਮਾਂ ਨੇ ਇਸ ਦੀ ਲਪੇਟ 'ਚ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 22,818 ਹੋ ਗਈ ਹੈ। ਮਹਾਰਾਸ਼ਟਰ ਪੁਲਸ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ 'ਚ ਪਿਛਲੇ 24 ਘੰਟਿਆਂ 'ਚ 4 ਹੋਰ ਪੁਲਸ ਮੁਲਾਜ਼ਮਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 245 ਹੋ ਗਈ ਹੈ। ਹੁਣ ਤੱਕ ਕੁੱਲ ਪੀੜਤ ਪੁਲਸ ਮੁਲਾਜ਼ਮਾਂ 'ਚ 2,495 ਅਧਿਕਾਰੀ ਵੀ ਸ਼ਾਮਲ ਹਨ।
ਜਾਨਲੇਵਾ ਕੋਰੋਨਾ ਵਾਇਰਸ ਕਾਰਨ ਮ੍ਰਿਤ ਪੁਲਸ ਮੁਲਾਜ਼ਮਾਂ 'ਚ 23 ਅਧਿਕਾਰੀ ਸ਼ਾਮਲ ਹਨ। ਮਹਾਰਾਸ਼ਟਰ 'ਚ ਮੌਜੂਦਾ ਸਮੇਂ 3,188 ਪੁਲਸ ਮੁਲਾਜ਼ਮ ਕੋਰੋਨਾ ਨਾਲ ਪੀੜਤ ਹਨ, ਜਿਨ੍ਹਾਂ 'ਚੋਂ 385 ਅਧਿਕਾਰੀ ਸ਼ਾਮਲ ਹਨ। ਸਾਰੇ ਮਰੀਜ਼ਾਂ ਦਾ ਵੱਖ-ਵੱਖ ਹਸਪਤਾਲਾਂ ਅਤੇ ਕੋਵਿਡ ਕੇਂਦਰਾਂ 'ਚ ਇਲਾਜ ਕੀਤਾ ਜਾ ਰਿਹਾ ਹੈ। ਕੋਰੋਨਾ ਨਾਲ ਹੁਣ ਤੱਕ 19,385 ਪੁਲਸ ਮੁਲਾਜ਼ਮ ਠੀਕ ਹੋ ਚੁਕੇ ਹਨ, ਜਿਨ੍ਹਾਂ 'ਚੋਂ 2085 ਅਧਿਕਾਰੀ ਸ਼ਾਮਲ ਹਨ। ਕੋਰੋਨਾ ਨੂੰ ਹਰਾਉਣ ਵਾਲੇ ਪੁਲਸ ਮੁਲਾਜ਼ਮਾਂ ਦੀ ਦਰ ਵਧ ਕੇ 84.95 ਫੀਸਦੀ ਪਹੁੰਚ ਗਈ ਹੈ। ਕੋਰੋਨਾ ਮਹਾਮਾਰੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲੇ 16.613 ਘੱਟ ਹੋ ਕੇ 2,75,017 ਰਹਿ ਗਏ ਹਨ, ਜਦੋਂ ਕਿ 344 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 33,015 ਹੋ ਗਈ ਹੈ। ਇਸ ਦੌਰਾਨ 32,007 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 9,16,348 ਹੋ ਗਈ।